ਹਾਏ ਗਰਮੀ, ਤਾਪਮਾਨ 'ਚ ਇੰਨੇ ਡਿਗਰੀ ਗਿਰਾਵਟ, ਮੀਂਹ ਪੈਣ ਦੀ ਸੰਭਾਵਨਾ, ਆਰੇਂਜ ਅਲਰਟ
ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਉਥੇ ਹੀ ਹੁਣ ਲੋਕਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਹੁਣ ਪੰਜਾਬ ਦੇ 18 ਜ਼ਿਲ੍ਹਿਆ ਵਿੱਚ ਮੀਂਹ ਪਵੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ, ਦਿੱਲੀ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਗਰਮੀ ਹੀਟਵੇਵ ਜਾਰੀ ਰਹੇਗੀ।
ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਉਥੇ ਹੀ ਹੁਣ ਲੋਕਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਹੁਣ ਪੰਜਾਬ ਦੇ 18 ਜ਼ਿਲ੍ਹਿਆ ਵਿੱਚ ਮੀਂਹ ਪਵੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ, ਦਿੱਲੀ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਗਰਮੀ ਹੀਟਵੇਵ ਜਾਰੀ ਰਹੇਗੀ।ਉਥੇ ਹੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਯੂਪੀ, ਦਿੱਲੀ, ਪੰਜਾਬ, ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਹੈ।
ਇੰਨ੍ਹਾਂ ਜ਼ਿਲ੍ਹਿਆ ਵਿੱਚ ਪਵੇਗਾ ਮੀਂਹ
ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ। ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ ਵਿੱਚ ਲਗਾਤਾਰ ਗਿਰਾਵਟ
ਪੰਜਾਬ ਵਿੱਚ 2 ਜੂਨ ਤੋਂ ਨੋਟਾ ਦਾ ਪ੍ਰਭਾਵ ਘਟਿਆ ਹੈ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੈ। ਜਿਸ ਕਾਰਨ ਚੱਲ ਰਹੀਆਂ ਹਵਾਵਾਂ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਪਰ ਕੁਝ ਇਲਾਕਿਆਂ 'ਚ ਹਲਕੀ-ਹਲਕੀ ਰਿਪੋਰਟਾਂ ਹੀ ਆਈਆਂ ਹਨ।ਮੰਗਲਵਾਰ ਸ਼ਾਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੋਂ ਹੇਠਾਂ ਆ ਗਿਆ ਅਤੇ 45.8 ਡਿਗਰੀ ਦਰਜ ਕੀਤਾ ਗਿਆ।
ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਮੀਂਹ ਪੈਣ ਦੇ ਆਸਾਰ ਹਨ।
ਜਲੰਧਰ— ਮੰਗਲਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਅੱਜ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਡਿੱਗ ਸਕਦਾ ਹੈ।
ਲੁਧਿਆਣਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਅੱਜ ਇਹ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ।
ਪਟਿਆਲਾ- ਮੰਗਲਵਾਰ ਸ਼ਾਮ ਤੱਕ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ।
ਮੋਹਾਲੀ— ਕੱਲ੍ਹ ਦਾ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਦਰਜ ਕੀਤਾ ਗਿਆ। ਅਨੁਮਾਨ ਹੈ ਕਿ ਅੱਜ ਤਾਪਮਾਨ 40 ਡਿਗਰੀ ਤੱਕ ਡਿੱਗ ਸਕਦਾ ਹੈ।
ਦਿੱਲੀ ਦੇ ਮੌਸਮ ਦਾ ਹਾਲ
ਦਿੱਲੀ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦੱਸ ਦੇਈਏ ਕਿ 5 ਜੂਨ ਤੋਂ 7 ਜੂਨ ਤੱਕ ਦਿੱਲੀ ਵਿੱਚ ਗਰਜ਼ ਨਾਲ ਬੂੰਦਾਬੂੰਦੀ ਹੋ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਮੀਂਹ ਦੇ ਨਾਲ -ਨਾਲ ਤੇਜ਼ ਹਵਾਵਾਂ ਵੀ ਜਾਰੀ ਰਹਿਣਗੀਆਂ।