30 ਦਸੰਬਰ ਨੂੰ ਸੱਤ ਵਜੇ ਤੋਂ ਲੈਕੇ ਚਾਰ ਵਜੇ ਤੱਕ ਪੂਰਾ ਪੰਜਾਬ ਬੰਦ ਰਹੇਗਾ

ਸ਼ੰਭੂ ਬਾਰਡਰ ਤੇ ਖਨੋਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

Update: 2024-12-27 14:42 GMT

ਅੰਮ੍ਰਿਤਸਰ : ਸ਼ੰਭੂ ਬਾਰਡਰ ਤੇ ਖਨੋਰੀ ਬਾਰਡਰ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਦੇ ਬਾਜ਼ਾਰਾਂ ਅਤੇ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੱਸਾਂ ਉੱਤੇ ਤੇ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ ਬੰਦ ਦਾ ਸੱਦਾ ਦਿੱਤਾ ਗਿਆ।

Full View

ਇਸ ਤੋਂ ਬਾਅਦ ਸਰਵਨ ਸਿੰਘ ਭੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ ਉਹਨਾਂ ਕਿਹਾ ਕਿ ਇਸ ਵਿੱਚ ਸਾਨੂੰ ਸਾਰੇ ਦੁਕਾਨਦਾਰਾਂ ਦਾ ਸਟੂਡੈਂਟ ਯੂਨੀਅਨ ਦਾ ਅਤੇ ਵਪਾਰੀਆਂ ਦਾ ਟ੍ਰਾਂਸਪੋਰਟਾਂ ਦਾ ਕਿਸਾਨਾਂ ਦਾ ਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰ ਨੂੰ ਆਹੋ ਕਰਾਰਾ ਜਵਾਬ ਦੇਣਗੇ । ਉੱਥੇ ਹੀ ਉਹਨਾਂ ਕਿਹਾ ਕਿ ਜੇਕਰ ਡੱਲੇਵਾਲ ਜੀ ਨੂੰ ਕੁਝ ਹੁੰਦਾ ਹੈ ਤਾਂ ਇਸ ਦੇ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ ਇਸ ਮੌਕੇ ਸਰਵਨ ਸਿੰਘ ਭੰਦੇਰ ਨੇ ਸਵਰਗੀ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਾਰਾ ਦੇਸ਼ ਉਹਨਾਂ ਨੂੰ ਹਮੇਸ਼ਾ ਯਾਦ ਰੱਖੇਗਾ ਉਹਨਾਂ ਦੇ ਕੀਤੇ ਹੋਏ ਕੰਮਾਂ ਦੇ ਕਾਰਨ ਉਹਨਾਂ ਕਿਹਾ ਕਿ ਇਹ ਵਿਛੋੜਾ ਸਾਨੂੰ ਹਮੇਸ਼ਾ ਯਾਦ ਰਹੇਗਾ ।

Tags:    

Similar News