ਆਜ਼ਾਦੀ ਦਿਹਾੜੇ ਮੌਕੇ ਸੀਐਮ ਭਗਵੰਤ ਮਾਨ ਜਲੰਧਰ 'ਚ ਲਹਿਰਾਉਣਗੇ ਤਿਰੰਗਾ
ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਝੰਡਾ ਲਹਿਰਾਉਣਗੇ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਪ੍ਰਾਪਤ ਕਰਨ ਵਾਲਿਆਂ ਨੂੰ ਸਲਾਮ ਕਰਨਗੇ ।;
ਚੰਡੀਗੜ੍ਹ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 15 ਅਗਸਤ ਨੂੰ ਆਜ਼ਾਦੀ ਦਿਹਾੜਾ ਹਰ ਸਾਲਾਂ ਵਾਂਗ ਬੜੇ ਉਤਸ਼ਾਹ ਅਤੇ ਧੂਮ-ਧਾਮ,ਮਨਾਇਆ ਜਾਵੇਗਾ । ਜਾਣਕਾਰੀ ਅਨੁਸਾਰ ਪੰਜਾਬ ਵਿੱਚ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਰਾਸ਼ਟਰੀ ਝੰਡਾ ਕੌਣ ਅਤੇ ਕਿੱਥੇ ਲਹਿਰਾਏਗਾ, ਇਸਦੀ ਸਬੰਧੀ ਸੂਚੀ ਜਾਰੀ ਕਰ ਦਿੱਤੀ ਗਈ ਹੈ । ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਝੰਡਾ ਲਹਿਰਾਉਣਗੇ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਪ੍ਰਾਪਤ ਕਰਨ ਵਾਲਿਆਂ ਨੂੰ ਸਲਾਮ ਕਰਨਗੇ । ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ।
ਜੇਕਰ ਪਿਛਲੀ ਸਾਲ ਆਜ਼ਾਦੀ ਦਿਵਸ ਮੌਕੇ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਸੀਐਮ ਮਾਨ ਵੱਲੋਂ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ ਗਿਆ ਸੀ । ਪਿਛਲੇ ਸਾਲ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ ਜਿਨ੍ਹਾਂ ਦੀ ਅਦੁੱਤੀ ਭਾਵਨਾ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ । ਆਜ਼ਾਦੀ ਲਈ ਪੰਜਾਬੀਆਂ ਦੇ ਲਾਮਿਸਾਲ ਸਮਰਪਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਚ ਇਹ ਗੱਲ ਰੱਖੀ ਸੀ ਕਿ ਦੇਸ਼ ਦੀ ਆਜ਼ਾਦੀ 'ਚ 80 ਫੀਸਦੀ ਲੋਕ ਪੰਜਾਬ ਦੇ ਸਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਨਾ ਸਿਰਫ਼ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ, ਸਗੋਂ ਉਹ ਇਸ ਦੀ ਰਾਖੀ ਕਰਨ ਦੀ ਤਾਕਤ ਵੀ ਰੱਖਦੇ ਹਨ ।