ਦੁਸਹਿਰੇ ਮੌਕੇ ਸੀਐਮ ਮਾਨ ਨੇ ਕੀਤਾ ਰਾਵਣ ਦਾ ਦਹਿਨ

ਦੇਸ਼ ਭਰ ਵਿਚ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਰਿਮੋਰਟ ਕੰਟਰੋਲ ਦੇ ਨਾਲ ਰਾਵਣ ਦਾ ਦਹਿਨ ਕੀਤਾ ਗਿਆ।;

Update: 2024-10-12 14:12 GMT

ਅੰਮ੍ਰਿਤਸਰ : ਦੇਸ਼ ਭਰ ਵਿਚ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਰਿਮੋਰਟ ਕੰਟਰੋਲ ਦੇ ਨਾਲ ਰਾਵਣ ਦਾ ਦਹਿਨ ਕੀਤਾ ਗਿਆ।

ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੁੱਟ ਉਚੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਲਗਾਏ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਰਿਮੋਰਟ ਕੰਟਰੋਲ ਦਾ ਬਟਨ ਦਬਾ ਕੇ ਰਾਵਣ ਦਾ ਦਹਿਨ ਕੀਤਾ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਵਿਜੇ ਦਸਮੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਖਿਆ ਕਿ ਉਹ ਇੱਥੇ ਮਹਿਮਾਨ ਨਹੀਂ ਬਲਕਿ ਇਕ ਦਰਸ਼ਕ ਵਜੋਂ ਸ਼ਾਮਲ ਹੋਏ ਨੇ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਅੱਜ ਦੁਸਹਿਰੇ ਮੌਕੇ ਅਹਿਦ ਕਰਨਾ ਚਾਹੀਦਾ ਏ ਕਿ ਅਸੀਂ ਚੰਗਿਆਈ ਨੂੰ ਵਧਾਈਏ ਅਤੇ ਰਿਸ਼ਵਤ, ਦਾਜ, ਨਸ਼ਿਆਂ ਸਮੇਤ ਹੋਰ ਬੁਰਾਈਆਂ ਨੂੰ ਖ਼ਤਮ ਕਰੀਏ।

Full View

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਆਖਿਆ ਕਿ ਉਨ੍ਹਾਂ ਨੂੰ ਖ਼ੁਸ਼ੀ ਐ ਕਿ ਪੰਜਾਬ ਦੇ ਸੀਐਮ ਉਨ੍ਹਾਂ ਦੇ ਸਮਾਗਮ ਵਿਚ ਪੁੱਜੇ ਨੇ।

ਦੱਸ ਦਈਏ ਕਿ ਇਸ ਸਮਾਗਮ ਵਿਚ ਸੀਐਮ ਮਾਨ ਦੇ ਨਾਲ ਕੈਬਨਿਟ ਮੰਤਰੀ ਕੁਦਲੀਪ ਧਾਲੀਵਾਲ, ਹਰਭਜਨ ਸਿੰਘ ਈਟੀਓ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।

Tags:    

Similar News