ਇਕਲੌਤੇ ਪੁੱਤ ਦੀ ਮਨੀਲਾ ਸੜਕ ਹਾਦਸੇ ’ਚ ਮੌਤ
ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲਾ ਕਲਾਂ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਜੀਵਨਜੋਤ ਸਿੰਘ ਵਿਸਕੀ ਦੀ ਫਿਲਪਾਈਨ ਦੇ ਮਨੀਲਾ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਤੱਕ ਪੁੱਜੀ ਤਾਂ ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ।
ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲਾ ਕਲਾਂ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਜੀਵਨਜੋਤ ਸਿੰਘ ਵਿਸਕੀ ਦੀ ਫਿਲਪਾਈਨ ਦੇ ਮਨੀਲਾ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਤੱਕ ਪੁੱਜੀ ਤਾਂ ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ।
ਜੀਵਨਜੋਤ ਦੀ ਮਾਂ ਦਾ ਹਾਲ ਕਿਸੇ ਕੋਲੋਂ ਦੇਖਿਆ ਨਹੀਂ ਜਾ ਰਿਹਾ ਕਿਉਂਕਿ ਜੀਵਨਜੋਤ ਉਸ ਦਾ ਇਕਲੌਤਾ ਪੁੱਤਰ ਸੀ। ਜੀਵਨਜੋਤ ਦੇ ਪਿਤਾ ਦੀ ਮੌਤ ਕਈ ਸਾਲ ਪਹਿਲਾਂ ਹੀ ਹੋ ਚੁੱਕੀ ਹੈ ਪਰ ਹੁਣ ਪੁੱਤ ਦੀ ਮੌਤ ਤੋਂ ਬਾਅਦ ਮਾਂ ਇਕੱਲੀ ਰਹਿ ਗਈ ਹੈ।
ਜਾਣਕਾਰੀ ਅਨੁਸਾਰ ਜੀਵਨਜੋਤ ਸਿੰਘ ਕਰੀਬ ਦੋ ਸਾਲ ਪਹਿਲਾਂ ਮਨੀਲਾ ਗਿਆ ਸੀ, ਜਿੱਥੇ ਉਸ ਨੇ ਆਪਣੀ ਮਿਹਨਤ ਨਾਲ ਸੋਹਣਾ ਕੰਮਕਾਰ ਸੈੱਟ ਕਰ ਲਿਆ ਸੀ ਪਰ ਬੀਤੀ ਰਾਤ ਉਹ ਜਦੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।