ਮੌਨਸੂਨ ਦੇ ਚਲਦੇ ਔਰੇਂਜ ਅਲਰਟ ਜਾਰੀ, ਪੰਜਾਬ ਅਤੇ ਇਨ੍ਹਾਂ ਰਾਜਾਂ 'ਚ ਪੈ ਸਕਦਾ ਭਾਰੀ ਮੀਂਹ
ਮੌਨਸੂਨ ਦੇ ਚਲਦੇ ਕਈ ਰਾਜਾਂ 'ਚ ਪੈ ਸਕਦਾ ਹੈ ਭਾਰੀ ਮੀਂਹ, ਜਿਸ ਕਾਰਨ ਇਨ੍ਹਾਂ ਰਾਜਾਂ ਚ Yellow Alert ਜਾਰੀ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਲਈ ਵੀ ਮੌਸਮ ਵਿਭਾਗ ਨੇ ਅਹਿਮ ਰਿਪੋਰਟ ਜਾਰੀ ਕੀਤੀ ਹੈ ।
ਜੁਲਾਈ ਦੇ ਪਹਿਲੇ ਹਫ਼ਤੇ ਤੱਕ ਮੌਨਸੂਨ ਪੂਰੇ ਭਾਰਤ ਵਿੱਚ ਆਪਣਾ ਰੰਗ ਦਿਖਾ ਰਿਹਾ ਹੈ, ਪਰ ਕੁਝ ਥਾਵਾਂ 'ਤੇ ਇਸ ਦੀ ਰਫ਼ਤਾਰ ਵੀ ਠੰਡੀ ਪੈ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਝ ਰਾਜਾਂ ਚ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਇਸ ਮੌਨਸੂਨ ਦੀ ਬਰਸਾਤ ਨੇ ਕਈ ਸਬਜ਼ੀਆਂ ਅਤੇ ਹੋਰ ਘਰੇਲੂ ਚੀਜ਼ਾਂ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ । ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਪਿਛਲੇ ਦੋ ਦਿਨਾਂ ਤੋਂ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਪਰ ਬਾਰਿਸ਼ ਨਹੀਂ ਹੋ ਰਹੀ ਹੈ ਉੱਥੇ ਹੀ ਪਹਾੜੀ ਰਾਜਾਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ । ਆਉ ਜਾਣਦੇ ਹਾਂ ਕਿਹੜੇ ਸੂਬੇ 'ਚ ਮੀਂਹ ਤੋਂ ਬਾਅਦ ਗਰਮੀ ਤੋਂ ਮਿਲੇਗੀ ਰਾਹਤ ।
ਜਾਣੋ ਪੰਜਾਬ-ਹਰਿਆਣਾ 'ਚ ਮੌਸਮ ਦਾ ਕੀ ਹੋਵੇਗੀ ਹਾਲ ?
ਅੱਜ ਦੋਵਾਂ ਰਾਜਾਂ ਵਿੱਚ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਕੋਈ ਸੰਭਾਵਨਾ ਮੌਸਮ ਵਿਭਾਗ ਵੱਲੋਂ ਨਹੀਂ ਜਤਾਈ ਜਾ ਰਹੀ ਹੈ । ਹਾਲਾਂਕਿ ਕੱਲ੍ਹ 10 ਜੁਲਾਈ ਨੂੰ ਮੌਸਮ ਸਾਫ਼ ਰਹਿਣ ਵਾਲਾ ਹੈ । ਇਸ ਤੋਂ ਬਾਅਦ 11 ਜੁਲਾਈ ਨੂੰ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਜਾਣੋ ਪਹਾੜੀ ਰਾਜਾਂ ਦੇ ਮੌਸਮ ਦਾ ਹਾਲ ?
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 11 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਬਣੀ ਹੈ ਉੱਥੇ ਹੀ ਮਿਲੀ ਜਾਣਕਾਰੀ ਅਨੁਸਾਰ 9 ਤੋਂ 11 ਜੁਲਾਈ ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ Yellow Alert ਤੱਕ ਜਾਰੀ ਕੀਤਾ ਹੈ । ਜੇਕਰ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹਾ ਹੀ ਮੌਸਮ 11 ਜੁਲਾਈ ਤੱਕ ਰਹਿਣ ਵਾਲਾ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ 'ਚ ਪੈ ਸਕਦਾ ਹੈ ਭਾਰੀ ਮੀਂਹ ?
ਜਿੱਥੇ ਤਪਦੀ ਗਰਮੀ ਨੇ ਦਿੱਲੀ ਦੇ ਲੋਕਾਂ ਲਈ ਕਈ ਮੁਸ਼ਕਲਾਂ ਪੈਦਾ ਕੀਤੀਆਂ ਉੱਥੇ ਹੀ ਮੌਨਸੂਨ ਆਉਣ ਨਾਲ ਲੋਕਾਂ ਵੱਲੋਂ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ , ਜਾਣਕਾਰੀ ਅਨੁਸਾਰ ਦਿੱਲੀ ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਹਿ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਸੁਹਾਵਣਾ ਬਣਿਆ ਰਹੇਗਾ। ਮੌਸਮ ਵਿਭਾਗ ਨੇ ਅੱਜ 9 ਜੁਲਾਈ ਤੋਂ 13 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹੇਗਾ।
ਜਾਣੋ ਕਿਹੋ ਜਿਹਾ ਰਹੇਗਾ ਯੂਪੀ-ਰਾਜਸਥਾਨ ਵਿੱਚ ਮੌਸਮ ?
ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 9 ਅਤੇ 10 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ, ਜਿਸ ਦੇ ਕਾਰਨ ਮੌਸਮ ਵਿਭਾਗ ਨੇ Yellow Orange Alert ਜਾਰੀ ਕੀਤਾ ਹੈ । ਜੇਕਰ ਗੱਲ ਕਰਿਏ 11 ਜੁਲਾਈ ਦੀ ਤਾਂ ਇਸ ਦਿਨ ਵੀ ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਜਿਸ ਦੇ ਚਲਦੇ ਔਰੇਂਜ ਅਲਰਟ ਦੀ ਘੋਸ਼ਿਣਾ ਵੀ ਕਰ ਦਿੱਤੀ ਗਈ ਹੈ । ਰਾਜਸਥਾਨ ਦੀ ਗੱਲ ਕਰੀਏ ਤਾਂ ਅੱਜ ਮੌਸਮ ਸਾਫ਼ ਹੋਣ ਵਾਲਾ ਹੈ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।