ਪਪਲਪ੍ਰੀਤ ਸਿੰਘ ਫਿਰ 3 ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਚਾਰ ਦਿਨਾ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਦੁਬਾਰਾ ਫਿਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਫਿਰ ਤੋਂ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।;

Update: 2025-04-15 15:18 GMT
ਪਪਲਪ੍ਰੀਤ ਸਿੰਘ ਫਿਰ 3 ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ
  • whatsapp icon

ਅਜਨਾਲਾ : ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਚਾਰ ਦਿਨਾ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਦੁਬਾਰਾ ਫਿਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਫਿਰ ਤੋਂ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।


ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵੱਲੋਂ ਅੱਜ ਫਿਰ ਤੋਂ ਤਿੰਨ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਚਾਰ ਦਿਨਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਅਦਾਲਤ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਪਲਪ੍ਰੀਤ ਸਿੰਘ ਦੇ ਵਕੀਲ ਨੇ ਦੱਸਿਆ ਕਿ ਚਾਰ ਦਿਨ ਦੇ ਰਿਮਾਂਡ ਦੌਰਾਨ ਪੁਲਿਸ ਨੇ ਕੀ ਕੁੱਝ ਪੁੱਛਿਆ, ਇਸ ਸਬੰਧੀ ਕੋਈ ਡਾਇਰੀ ਪੇਸ਼ ਨਹੀਂ ਕੀਤੀ ਗਈ, ਪਪਲਪ੍ਰੀਤ ਸਿੰਘ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਏ।


ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਪਲਪ੍ਰੀਤ ਸਿੰਘ ਪਹਿਲੇ ਮੁੱਖ ਵਿਅਕਤੀਆਂ ਵਿਚੋਂ ਇਕ ਐ, ਜਿਸ ਕੋਲੋਂ ਡੂੰਘਾਈ ਦੇ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਐ।


ਦੱਸ ਦਈਏ ਕਿ ਪਪਲਪ੍ਰੀਤ ਸਿੰਘ ਨੂੰ ਕੁੱਝ ਦਿਨ ਪਹਿਲਾਂ ਹੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ। ਹੁਣ ਡਿਬਰੂਗੜ੍ਹ ਜੇਲ੍ਹ ਵਿਚ ਸਿਰਫ਼ ਅੰਮ੍ਰਿਤਪਾਲ ਸਿੰਘ ਬਾਕੀ ਰਹਿ ਗਏ ਨੇ ਕਿਉਂਕਿ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਿਆ ਏ।

Tags:    

Similar News