ਅਮਰੀਕਾ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 75 ਲੱਖ ਲਾ ਕੇ ਭੇਜੇ ਸੀ ਨੂੰਹ-ਪੁੱਤ

ਅਮਰੀਕਾ ਤੋਂ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਰਨਾਲ ਦੇ ਪਿੰਡ ਪਰਜਾ ਮਾਜਰਾ ਦੇ ਰਹਿਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਅੰਮ੍ਰਿਤਪਾਲ ਆਪਣੀ ਪਤਨੀ ਨਾਲ ਅਮਰੀਕਾ ਦੇ ਸੈਕਰਾਮੈਂਟੋ ਵਿਖੇ ਰਹਿੰਦਾ ਸੀ ਅਤੇ ਉਥੇ ਟਰੱਕ ਡਰਾਇਵਰੀ ਦਾ ਕੰਮ ਕਰਦਾ ਸੀ।;

Update: 2024-08-31 13:24 GMT

ਕਰਨਾਲ : ਅਮਰੀਕਾ ਤੋਂ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਰਨਾਲ ਦੇ ਪਿੰਡ ਪਰਜਾ ਮਾਜਰਾ ਦੇ ਰਹਿਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਅੰਮ੍ਰਿਤਪਾਲ ਆਪਣੀ ਪਤਨੀ ਨਾਲ ਅਮਰੀਕਾ ਦੇ ਸੈਕਰਾਮੈਂਟੋ ਵਿਖੇ ਰਹਿੰਦਾ ਸੀ ਅਤੇ ਉਥੇ ਟਰੱਕ ਡਰਾਇਵਰੀ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੱਕ ਚਲਾਉਂਦੇ ਸਮੇਂ ਉਸ ਦੇ ਸਾਥੀ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਤਾਂ ਟਰੱਕ ਬੇਕਾਬੂ ਹੋ ਕੇ ਡੂੰਘੀ ਖਾਈ ਵਿਚ ਜਾ ਡਿੱਗਿਆ। ਅੰਮ੍ਰਿਤਪਾਲ ਸਿੰਘ ਵੀ ਟਰੱਕ ਵਿਚ ਮੌਜੂਦ ਸੀ, ਜਿਸ ਹਾਦਸੇ ਦੌਰਾਨ ਅੰਮ੍ਰਿਤਪਾਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਪਰਿਵਾਰ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਪਹਿਲਾਂ ਅਮਰੀਕਾ ਦੇ ਇਕ ਸਟੋਰ ਵਿਚ ਕੰਮ ਕਰਦਾ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਉਸ ਨੇ ਡਰਾਈਵਿੰਗ ਲਾਇਸੈਂਸ ਹਾਸਲ ਕੀਤਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ। ਮਾਪਿਆਂ ਨੇ ਕਰੀਬ 21 ਮਹੀਨੇ ਪਹਿਲਾਂ ਲੜਕੇ ਅਤੇ ਨੂੰਹ ਨੂੰ 75 ਲੱਖ ਰੁਪਏ ਦੇ ਕੇ ਅਮਰੀਕਾ ਭੇਜਿਆ ਸੀ।

Tags:    

Similar News