ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ’ਚ ਕੈਂਸਰ ਨਾਲ ਮੌਤ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਪੁਰਦਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਸਿੰਘ ਦੀ ਅਮਰੀਕਾ ਵਿਚ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਰਣਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਮਹਿਜ਼ 8 ਮਹੀਨੇ ਪਹਿਲਾਂ ਹੀ ਚੰਗੇ ਭਵਿੱਖ ਦੀ ਭਾਲ ਵਿਚ ਅਮਰੀਕਾ ਗਿਆ ਸੀ।

Update: 2025-06-26 15:34 GMT

ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਪੁਰਦਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਸਿੰਘ ਦੀ ਅਮਰੀਕਾ ਵਿਚ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਰਣਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਮਹਿਜ਼ 8 ਮਹੀਨੇ ਪਹਿਲਾਂ ਹੀ ਚੰਗੇ ਭਵਿੱਖ ਦੀ ਭਾਲ ਵਿਚ ਅਮਰੀਕਾ ਗਿਆ ਸੀ। ਵਿਦੇਸ਼ ਜਾਣ ਤੋਂ ਬਾਅਦ ਉਸ ਨੂੰ ਪਤਾ ਚੱਲਿਆ ਕਿ ਉਸ ਨੂੰ ਕੈਂਸਰ ਐ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


ਰਣਜੀਤ ਸਿੰਘ ਨੂੰ ਪਰਿਵਾਰ ਨੇ 50 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ ਪਰ ਪਰਿਵਾਰ ਨੂੰ ਕੀਤਾ ਪਤਾ ਸੀ ਕਿ ਉਨ੍ਹਾਂ ਦੇ ਘਰ ਦਾ ਇਕਲੌਤਾ ਚਿਰਾਗ਼ ਵਿਦੇਸ਼ ਦੀ ਧਰਤੀ ਤੋਂ ਕਦੇ ਜ਼ਿੰਦਾ ਵਾਪਸ ਨਹੀਂ ਆਵੇਗਾ। ਜਿਵੇਂ ਹੀ ਪਰਿਵਾਰ ਨੂੰ ਰਣਜੀਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਤਾਂ ਸਾਰੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।


ਪੀੜਤ ਪਰਿਵਾਰ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਐ ਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇ।

Tags:    

Similar News