ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦੀ ਪੇਸ਼ਕਸ਼

ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਧੜਿਆ ਵਿੱਚ ਵੰਡਿਆ ਗਿਆ ਹੈ। ਨਵੇਂ ਅਕਾਲੀ ਧੜੇ ਦੇ ਸੀਨੀਅਰ ਅਕਾਲੀ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਵੱਡਾ ਬਿਆਨ ਦਿੱਤਾ ਹੈ।

Update: 2024-06-26 09:42 GMT

ਚੰਡੀਗੜ੍ਹ: ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਧੜਿਆ ਵਿੱਚ ਵੰਡਿਆ ਗਿਆ ਹੈ। ਨਵੇਂ ਅਕਾਲੀ ਧੜੇ ਦੇ ਸੀਨੀਅਰ ਅਕਾਲੀ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਮੀਟਿੰਗ ਵਿੱਚ ਕਈ ਨਾਵਾਂ ਉੱਤੇ ਚਰਚਾ ਕੀਤੀ ਗਈ ਅਤੇ ਅਸੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਪੇਸ਼ਕਸ਼ ਦਿੱਤੀ ਹੈ।

ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਦੋਵੇ ਧੜਿਆ ਦੀ ਵੱਖ-ਵੱਖ ਮੀਟਿੰਗ ਹੋਈ। ਅਕਾਲੀ ਦਲ ਦੀ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਮੀਟਿੰਗ ਹੋਈ ਅਤੇ ਦੂਜੇ ਪਾਸੇ ਪਾਰਟੀ ਤੋਂ ਬਾਗੀ ਹੋਏ ਲੀਡਰਾਂ ਨੇ ਵੱਖਰੀ ਮੀਟਿੰਗ ਕੀਤੀ। ਪਾਰਟੀ ਤੋਂ ਬਾਗੀ ਹੋਏ ਲੀਡਰਾਂ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਬਰਾੜ, ਹਰਿੰਦਰਪਾਲ ਸਿੰਘ ਟੌਹੜਾ, ਅਤੇ ਹੋਰ ਕਈ ਸੀਨੀਅਰ ਆਗੂ ਹਨ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅਰਸ਼ ਤੋਂ ਫਰਸ਼ 'ਤੇ ਆਏ ਹਾਂ ਅਤੇ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ 'ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।

Tags:    

Similar News