ਫਿਲੌਰ ਪੁਲਿਸ ਵੱਲੋਂ ਇਰਾਦਾ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਗ੍ਰਿਫਤਾਰ

ਜਲੰਧਰ ਦਿਹਾਤੀ ਅਤੇ ਸਫਿਲੌਰ ਪੁਲਿਸ ਵੱਲੋਂ ਇਰਾਦਾ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਗ੍ਰਿਫਤਾਰਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ, ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇਰਾਦਾ ਕਤਲ ਕੇਸ ਵਿੱਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।;

Update: 2025-01-20 11:23 GMT

ਜਲੰਧਰ :  ਜਲੰਧਰ ਦਿਹਾਤੀ ਅਤੇ ਸਫਿਲੌਰ ਪੁਲਿਸ ਵੱਲੋਂ ਇਰਾਦਾ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਗ੍ਰਿਫਤਾਰਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ, ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇਰਾਦਾ ਕਤਲ ਕੇਸ ਵਿੱਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੋਰ ਨੇ ਦੱਸਿਆ ਹੈ ਕਿ ਹਰਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਨਤਾ ਨਗਰ ਭਗਵਾਨ ਚੌਕ ਨੇੜੇ ਮਿਲਟਰੀ ਕੈਂਪ ਲੁਧਿਆਣਾ ਦੇ ਬਿਆਨਾ ਤੇ ਮਾਮਲਾ ਦਰਜ ਕੀਤਾ ਗਿਆ ਸੀ ਕਿ ਗੋਬਿੰਦ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਮਹਿਤਪੁਰ, ਜਗਜੀਤ ਸਿੰਘ ਉਰਫ ਜੱਗੀ ਪੁੱਤਰ ਬੱਗਾ ਸਿੰਘ ਵਾਸੀ ਮਹਿਤਪੁਰ ਅਤੇ ਨਾ ਮਲੂਮ ਵਿਆਕਤੀਆ ਵਲੋ ਮੁਦਈ ਮੁਕੱਦਮਾ ਦੀ ਕਾਰ ਦੇ ਅੱਗੇ ਕਾਰ ਲਗਾ ਕੇ ਰੋਕ ਕੇ ਤੇਜਧਾਰ ਹਥਿਆਰਾ ਨਾਲ ਕੁੱਟ ਮਾਰ ਕਰਕੇ ਅਤੇ ਉਸਦੀ ਗੱਡੀ ਦੀ ਭੰਨਤੋੜ ਕਰਕੇ ਭੱਜ ਗਏ ਸੀ।

 ਇਸ ਕੇਸ ਨੂੰ ਹੱਲ ਕਰਦੇ ਹੋਏ ਐਸ.ਐਚ.ਓ ਫਿਲੌਰ ਦੀ ਯੋਗ ਅਗਵਾਈ ਹੇਠ ਏ.ਐਸ.ਆਈ ਸੁਖਦੇਵ ਸਿੰਘ ਇੰਚਾਰਜ ਚੌਂਕੀ ਗੰਨਾ ਪਿੰਡ ਵੱਲੋਂ ਮੁਕੱਦਮਾ ਦੇ ਮੁੱਖ ਦੋਸ਼ੀ ਗੋਬਿੰਦ ਸਿੰਘ ਉਰਫ ਗੋਬਿੰਦੀ ਪੁੱਤਰ ਬੰਗਾ ਸਿੰਘ ਵਾਸੀ ਮੁਹੱਲਾ ਸ਼ਾਦੀਕਾ ਨਜਦੀਕ ਗੁਰੂ ਅਰਜਨ ਮਾਡਲ ਸਕੂਲ ਮਹਿਤਪੁਰ ਥਾਣਾ ਮਹਿਤਪੁਰ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇੱਥੇ ਜਿਕਰਯੋਗ ਹੈ ਕਿ ਦੋਸ਼ੀ ਦੇ ਕਬਜਾ ਵਿੱਚੋਂ ਵਾਰਦਾਤ ਕਰਨ ਸਮੇਂ ਵਰਤੀਆ ਗੱਡੀਆ ਸੈਂਟਰੋ ਅਤੇ ਫਾਰਚੂਨਰ ਅਤੇ ਹਥਿਆਰਾ ਕਿਰਪਾਨ ਬਰਾਮਦ ਕੀਤੀ ਗਈ ਹੈ। ਜੋ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਇਹਨਾ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Tags:    

Similar News