ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਸਤੰਬਰ ਨੂੰ

By :  Deep
Update: 2024-09-09 16:01 GMT

ਪਟਿਆਲਾ, 9 ਸਤੰਬਰ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 10 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੈਂਗਸ ਗਲੋਬਲ ਪ੍ਰਾਈਵੇਟ ਲਿਮਟਿਡ ਵੱਲੋਂ ਹੈਲਪਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੈਂਗਸ ਗਲੋਬਲ ਪ੍ਰਾਈਵੇਟ ਲਿਮਟਿਡ ਵੱਲੋਂ ਹੈਲਪਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਆਈ.ਟੀ.ਆਈ. ਪਾਸ ਕੀਤੀ ਹੋਵੇ ਜਾਂ ਅਨਸਕਿੱਲਡ ਹੋਣ ਅਤੇ ਉਮਰ 18-40 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 10 ਸਤੰਬਰ ਨੂੰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Similar News