ਪੰਜਾਬ ’ਤੇ ਵਿਸ਼ੇਸ਼ ਧਿਆਨ ਦੇ ਰਹੇ ਨੇ ਪੀਐਮ ਨਰਿੰਦਰ ਮੋਦੀ : ਰਵਨੀਤ ਬਿੱਟੂ

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪੁੱਜੇ, ਜਿੱਥੇ ਫਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Update: 2024-06-16 08:37 GMT

ਲੁਧਿਆਣਾ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪੁੱਜੇ, ਜਿੱਥੇ ਫਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਅੱਜ ਲੁਧਿਆਣਾ ਪੁੱਜਣ ’ਤੇ ਭਾਜਪਾ ਆਗੂਆਂ ਅਤੇ ਵਰਕਰਾ ਵੱਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗਾਡ ਆਫ਼ ਆਨਰ ਵੀ ਦਿੱਤਾ ਗਿਆ। ਰਵਨੀਤ ਬਿੱਟੂ ਨੇ 9 ਜੂਨ ਨੂੰ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ ਉਹ ਅੱਜ ਲੁਧਿਆਣਾ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਭਾਜਪਾ ਅਧਿਕਾਰੀਆਂ ਅਤੇ ਮੰਡਲ ਦੇ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਪੰਜਾਬ ਨੂੰ ਪਹਿਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਦੀ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਦਕਾ ਭਾਜਪਾ ਦੀ ਵੋਟ ਫ਼ੀਸਦੀ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਵਧ ਸਕੀ।

ਦੱਸ ਦਈਏ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੇ ਸੀ, ਜੋ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਕੋਲੋਂ ਹਾਰ ਗਏ ਸੀ ਪਰ ਪੀਐਮ ਮੋਦੀ ਵੱਲੋਂ ਹਾਰ ਦੇ ਬਾਵਜੂਦ ਉਨ੍ਹਾਂ ਨੂੰ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਏ ਤਾਂ ਜੋ ਭਾਜਪਾ ਬਿੱਟੂ ਦੇ ਜ਼ਰੀਏ ਪੰਜਾਬ ਵਿਚ ਆਪਣੀ ਸਥਿਤੀ ਮਜ਼ਬੂਤ ਕਰ ਸਕੇ।

Tags:    

Similar News