ਪੁਲਿਸ ਨੇ BMW ’ਚ ਘੁੰਮਦਾ ਵੱਡਾ ਗੈਂਗਸਟਰ ਕੀਤਾ ਕਾਬੂ

ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸੀਆਈਏ ਸਟਾਫ਼ ਮੋਗਾ ਦੀ ਟੀਮ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਏ ਕੈਟਾਗਿਰੀ ਦੇ ਗੈਂਗਸਟਰ ਨੂੰ ਇਕ ਸਾਥੀ ਸਮੇਤ ਕਾਬੂ ਕਰ ਲਿਆ ਜੋ ਬੀਐਮਡਬਲਯੂ ਗੱਡੀ ਵਿਚ ਜਾ ਰਹੇ ਸੀ। ਪੁਲਿਸ ਨੇ ਘੇਰਾ ਪਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਕਾਰ ਵਿਚੋਂ 400 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ ਬਰਾਮਦ ਕੀਤਾ ਗਿਆ।

Update: 2025-02-27 09:52 GMT

ਮੋਗਾ : ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸੀਆਈਏ ਸਟਾਫ਼ ਮੋਗਾ ਦੀ ਟੀਮ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਏ ਕੈਟਾਗਿਰੀ ਦੇ ਗੈਂਗਸਟਰ ਨੂੰ ਇਕ ਸਾਥੀ ਸਮੇਤ ਕਾਬੂ ਕਰ ਲਿਆ ਜੋ ਬੀਐਮਡਬਲਯੂ ਗੱਡੀ ਵਿਚ ਜਾ ਰਹੇ ਸੀ। ਪੁਲਿਸ ਨੇ ਘੇਰਾ ਪਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਕਾਰ ਵਿਚੋਂ 400 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ ਬਰਾਮਦ ਕੀਤਾ ਗਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ ਨੂੰ ਇਹ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਐ ਕਿਉਂਕਿ ਪੁਲਿਸ ਦੀ ਟੀਮ ਨੇ ਪਿੰਡ ਚੂਹੜਚੱਕ ਤੋਂ ਇਕ ਏ ਕੈਟਾਗਿਰੀ ਦੇ ਗੈਂਗਸਟਰ ਗੁਰਦੀਪ ਸਿੰਘ ਨੂੰ ਸਾਥੀ ਕੁਲਵਿੰਦਰ ਸਿੰਘ ਸਮੇਤ ਕਾਬੂ ਕੀਤਾ ਹੈ। ਉਨ੍ਹ ਾਂ ਦੱਸਿਆ ਕਿ ਗੈਂਗਸਟਰ ਗੁਰਦੀਪ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਏ ਜਦਕਿ ਉਸ ਦਾ ਸਾਥੀ ਕੁਲਵਿੰਦਰ ਮੋਗਾ ਦੇ ਪਿੰਡ ਚੂਹੜਚੱਕ ਦਾ ਹੀ ਰਹਿਣ ਵਾਲਾ ਹੈ।

ਐਸਐਸਪੀ ਨੇ ਦੱਸਿਆ ਕਿ ਗੁਰਦੀਪ ਸਿੰਘ ’ਤੇ ਪਹਿਲਾਂ ਹੀ 42 ਅਪਰਾਧਿਕ ਮਾਮਲੇ ਦਰਜ ਨੇ ਅਤੇ ਪੁਲਿਸ ਨੂੰ ਇਸ ਦੀ ਕਾਫ਼ੀ ਸਮੇਂ ਤੋਂ ਭਾਲ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਬੀਐਮਡਬਲਯੂ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।

Tags:    

Similar News