ਅੰਮ੍ਰਿਤਸਰ ਔਰਤ ਕਤਲ ਮਾਮਲੇ 'ਚ ਪੁਲਿਸ ਨੇ 24 ਘੰਟਿਆਂ 'ਚ ਆਰੋਪੀ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਵਿੱਚ ਵੱਧ ਰਹੀਆਂ ਲੁੱਟ ਖੋਹ ਤੇ ਕਤਲ ਤੇ ਬੇਅਦਬੀ ਦੇ ਮਾਮਲਿਆਂ ਨੇ ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਇਹਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਕਾਬੂ ਕਰਨ ਲਈ ਸਖਤੀ ਦਿਖਾਈ ਜਾ ਰਹੀ ਸੀ। ਜਿਸ ਦੇ ਚਲਦੇ ਪੁਲਿਸ ਨੇ ਅੱਜ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ...
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਵੱਧ ਰਹੀਆਂ ਲੁੱਟ ਖੋਹ ਤੇ ਕਤਲ ਤੇ ਬੇਅਦਬੀ ਦੇ ਮਾਮਲਿਆਂ ਨੇ ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਇਹਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਕਾਬੂ ਕਰਨ ਲਈ ਸਖਤੀ ਦਿਖਾਈ ਜਾ ਰਹੀ ਸੀ। ਜਿਸ ਦੇ ਚਲਦੇ ਪੁਲਿਸ ਨੇ ਅੱਜ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ਕਿ ਪਿਛਲੇ ਦਿਨ ਅੰਮ੍ਰਿਤਸਰ ਦੇ ਅਜਨਾਲਾ ਰੋਡ ਤੇ ਜੁਝਾਰ ਐਵਨਿਊ ਵਿੱਚ ਇੱਕ ਔਰਤ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਉਸ ਮਾਮਲੇ ਚੋਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਮ੍ਰਿਤਕ ਔਰਤ ਦੇ ਘਰ ਆਉਂਦਾ ਜਾਂਦਾ ਸੀ ਅਤੇ ਸੈਂਟਰੀ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਨੇ ਸ਼ੈਲੀ ਅਰੋੜਾ ਦੇ ਕਤਲ ਦੇ ਮਾਮਲੇ ਵਿੱਚ ਵਿੱਕੀ ਨਾਮ ਦੇ ਨੌਜਵਾਨ ਨੂੰ ਕਾਬੂ ਕਰ ਲਿੱਤਾ ਹੈ। ਅਤੇ ਇਸ ਵੱਲੋਂ ਕਿਸ ਨੀਅਤ ਨਾਲ ਕਤਲ ਕੀਤਾ ਗਿਆ ਸੀ ਇਸ ਸਾਰੇ ਮਾਮਲਿਆਂ ਬਾਰੇ ਪੁਲਿਸ ਹਜੇ ਜਾਂਚ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਸੈਂਟਿਕ ਚਰਚ ਫਤਿਹਗੜ੍ਹ ਚੂੜੀਆਂ ਰੋਡ ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਮਾਮਲੇ ਚ ਵੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਹਸਨੀਤ ਕੌਰ ਨਾਮਕ ਔਰਤ ਨੂੰ ਕਾਬੂ ਕੀਤਾ ਹੈ।
ਇਸ ਮਾਮਲੇ ਚ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 22 ਅਗਸਤ ਨੂੰ ਸਵੇਰੇ ਸੈਂਟ ਪੈਟਿਕ ਚਰਚ ਫਤਿਹਗੜ੍ਹ ਚੂੜੀਆਂ ਰੋਡ ਤੇ ਇੱਕ ਔਰਤ ਵੱਲੋਂ ਚਰਚ ਦੇ ਅੰਦਰ ਪਵਿੱਤਰ ਧਰਮ ਦਾ ਅਪਮਾਨ ਕਰਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਜਿਸ ਤੇ ਪੁਲਿਸ ਨੇ ਤੁਰੰਤ ਮੁਕਦਮਾ ਦਰਜ ਕਰਕੇ ਉਕਤ ਔਰਤ ਨੂੰ ਕਾਬੂ ਕੀਤਾ ਜਿਸ ਦੀ ਪਹਿਚਾਣ ਹਸਨੀਤ ਕੌਰ ਦੇ ਰੂਪ ਵਿੱਚ ਹੋਈ ਹੈ ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਹੈ।
ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਦਬੁਰਜੀ ਵਿਖੇ ਇੱਕ ਐਨਆਰਆਈ ਨੌਜਵਾਨ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾ ਕੇ ਹਮਲਾ ਕੀਤਾ ਗਿਆ। ਜਿਸ ਵਿੱਚ ਕਿ ਉਹ ਬੁਰੀ ਤਰੀਕੇ ਜਖਮੀ ਹੋ ਗਿਆ ਉਸ ਮਾਮਲੇ ਚ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਦੇ ਦੋ ਵਿਆਹ ਹੋਏ ਸਨ ਅਤੇ ਪਹਿਲੇ ਵਿਆਹ ਚ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਤੇ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜਤਾਇਆ ਕਿ ਉਸ ਦੀ ਪਹਿਲੀ ਪਤਨੀ ਦੇ ਪਰਿਵਾਰਿਕ ਮੈਂਬਰਾਂ ਨੇ ਹੀ ਉਸ ਦੇ ਹਮਲਾ ਕਰਵਾਇਆ ਜਿਸ ਦੇ ਚਲਦੇ ਪੁਲਿਸ ਨੇ ਜਖਮੀ ਇਹਨਾਂ ਰਾਈ ਨੌਜਵਾਨ ਦੇ ਪਹਿਲੇ ਸੋਹਰਿਆਂ ਦੇ ਵਿੱਚ ਪੰਜ ਲੋਕਾ ਤੇ ਬਾਈ ਨੇਮ ਅਤੇ ਕੁਝ ਅਣਪਛਾਤਿਆਂ ਤੇ ਮਾਮਲਾ ਦਰਜ ਕਰਕੇ ਇਸ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।