ਮੁਲਜ਼ਮ ਫੜਨ ਗਈ ਪੁਲਿਸ ’ਤੇ ਹੋ ਗਿਆ ਹਮਲਾ, ਛੁਡਾਕੇ ਲੈ ਗਏ ਬੰਦਾ

ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਵਿਚ ਕੁੱਝ ਲੋਕਾਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਕਾਬੂ ਕੀਤੇ ਗਏ ਵਿਅਕਤੀ ਨੂੰ ਸ਼ਰ੍ਹੇਆਮ ਪੁਲਿਸ ਦੀ ਪਕੜ ਵਿਚ ਛੁਡਾ ਲਿਆ। ਇਹ ਘਟਨਾ ਸਰਹੱਦੀ ਪਿੰਡ ਝੰਗੜ ਭੈਣੀ ਵਿਖੇ ਵਾਪਰੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।

Update: 2025-06-02 14:47 GMT

ਫਾਜ਼ਿਲਕਾ : ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਵਿਚ ਕੁੱਝ ਲੋਕਾਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਕਾਬੂ ਕੀਤੇ ਗਏ ਵਿਅਕਤੀ ਨੂੰ ਸ਼ਰ੍ਹੇਆਮ ਪੁਲਿਸ ਦੀ ਪਕੜ ਵਿਚ ਛੁਡਾ ਲਿਆ। ਇਹ ਘਟਨਾ ਸਰਹੱਦੀ ਪਿੰਡ ਝੰਗੜ ਭੈਣੀ ਵਿਖੇ ਵਾਪਰੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।

Full View

ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਲੋਕਾਂ ਵਿਚ ਪੁਲਿਸ ਦੇ ਪ੍ਰਤੀ ਕੋਈ ਡਰ ਭੈਅ ਨਹੀਂ। ਦੋ ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮ ਨੂੰ ਫੜ ਕੇ ਗੱਡੀ ਵਿਚ ਬਿਠਾ ਲਿਆ ਸੀ, ਜਿਸ ਤੋਂ ਬਾਅਦ ਪਿੰਡ ਦੇ ਹੀ ਕੁੱਝ ਲੋਕਾਂ ਨੇ ਔਰਤਾਂ ਸਮੇਤ ਪੁਲਿਸ ਦੀ ਗੱਡੀ ’ਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਨੂੰ ਛੁਡਾ ਕੇ ਲੈ ਗਏ। ਜਾਣਕਾਰੀ ਅਨੁਸਾਰ ਪੁਲਿਸ ਨੂੰ 112 ਨੰਬਰ ’ਤੇ ਆਈ ਕਾਲ ਰਾਹੀਂ ਪਿੰਡ ਵਿਚ ਝਗੜੇ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।


ਉਧਰ ਜਦੋਂ ਇਸ ਘਟਨਾ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਓ ਹਰਦੇਵ ਸਿੰਘ ਬੇਦੀ ਨੇ ਆਖਿਆ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਕਿਉਂਕਿ ਪੁਲਿਸ ਲੋਕਾਂ ਦੀ ਮਦਦ ਲਈ ਬਣੀ ਹੈ। ਇਸ ਕਰਕੇ ਲੋਕਾਂ ਨੂੰ ਪੁਲਿਸ ’ਤੇ ਹਮਲਾ ਨਹੀਂ ਬਲਕਿ ਉਸ ਦੀ ਮਦਦ ਕਰਨੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਪੁਲਿਸ ਨੇ 8 ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਹੈ।

Tags:    

Similar News