ਪੁਲਿਸ ਨੇ ਸੁਲਝਾਇਆ ਐਨਆਰਆਈ ’ਤੇ ਹਮਲੇ ਦਾ ਮਾਮਲਾ
ਅੰਮ੍ਰਿਤਸਰ ਵਿਚ ਐਨਆਰਆਈ ਦੇ ਘਰ ਵਿਚ ਦਾਖ਼ਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਐ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵੱਲੋਂ ਹਮਲਾਵਰਾਂ ਦੀ ਮਦਦ ਕੀਤੀ ਗਈ ਸੀ।;
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਐਨਆਰਆਈ ਦੇ ਘਰ ਵਿਚ ਦਾਖ਼ਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਐ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵੱਲੋਂ ਹਮਲਾਵਰਾਂ ਦੀ ਮਦਦ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਏ ਕਿ ਹਮਲਾਵਰਾਂ ਦਾ ਪਛਾਣ ਵੀ ਹੋ ਚੁੱਕੀ ਐ, ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਅੰਮ੍ਰਿਤਸਰ ਪੁਲਿਸ ਨੇ ਐਨਆਰਆਈ ’ਤੇ ਹਮਲੇ ਕੀਤੇ ਜਾਣ ਦੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੀ ਜਾਂਚ ਮੁਤਾਬਕ ਪਤਾ ਚੱਲਿਆ ਏ ਕਿ ਇਹ ਹਮਲਾ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ ਏ। ਜਾਂਚ ਵਿਚ ਇਹ ਵੀ ਸਪੱਸ਼ਟ ਹੋ ਗਿਆ ਏ ਕਿ ਹਮਲਾ ਕਰਨ ਵਾਲੇ ਗੁਰਿੰਦਰ ਸਿੰਘ ਸੁੱਖਾ ਗਰਨੇਡ ਵਾਸੀ ਕਪੂਰਥਲਾ ਅਤੇ ਜਲੰਧਰ ਵਾਸੀ ਗੁਰਕੀਰਤ ਸਿੰਘ ਗੁਰੀ ਨੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਤਰਨਤਾਰਨ ਦੇ ਰਹਿਣ ਵਾਲੇ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਏ।
ਦੱਸ ਦਈਏ ਕਿ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਪਰ ਪਰਿਵਾਰ ਮੁਤਾਬਕ ਪਿਛਲੇ 5 ਮਹੀਨੇ ਤੋਂ ਲਗਾਤਾਰ ਸੁਖਚੈਨ ਦੇ ਪਹਿਲੇ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ।