ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦੀ ਤਿਆਰੀ, ਸੀਐਮ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 14 ਅਗਸਤ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਬਜਟ ਸੈਸ਼ਨ ਦੇ ਉਠਾਉਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਮਾਨਸੂਨ ਸੈਸ਼ਨ ਬੁਲਾਇਆ ਜਾ ਸਕਦਾ ਹੈ। ਇਸ ਮੀਟਿੰਗ ਵਿਚ ਕੈਬਨਿਟ ਮਾਨਸੂਨ ਸੈਸ਼ਨ ਬੁਲਾਉਣ ਦੀ ਤਰੀਕ ਦਾ ਐਲਾਨ ਕਰ ਸਕਦੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 14 ਅਗਸਤ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਬਜਟ ਸੈਸ਼ਨ ਦੇ ਉਠਾਉਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਮਾਨਸੂਨ ਸੈਸ਼ਨ ਬੁਲਾਇਆ ਜਾ ਸਕਦਾ ਹੈ। ਇਸ ਮੀਟਿੰਗ ਵਿਚ ਕੈਬਨਿਟ ਮਾਨਸੂਨ ਸੈਸ਼ਨ ਬੁਲਾਉਣ ਦੀ ਤਰੀਕ ਦਾ ਐਲਾਨ ਕਰ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਮੀਟਿੰਗ 14 ਅਗਸਤ ਦੀ ਸਵੇਰ ਮੁੱਖ ਮੰਤਰੀ ਰਿਹਾਇਸ਼ ’ਤੇ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਕਈ ਪੈਂਡਿੰਗ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਮਾਨਸੂਨ ਸੈਸ਼ਨ ਵਿਚ ਵੀ ਉਨ੍ਹਾਂ ਨੂੰ ਉਠਾਉਣ ਦੀ ਤਿਆਰੀ ਕੀਤੀ ਜਾਵੇਗੀ।
ਪੰਜਾਬ ਸਰਕਾਰ ਇਸ ਮੀਟਿੰਗ ਵਿਚ ਤਿੰਨ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰ ਸਕਦੀ ਹੈ। ਦਰਅਸਲ ਪੰਜਾਬ ਸਰਕਾਰ ਪੰਚਾਇਤੀ ਰਾਜ ਨਿਯਮ 1991 ਵਿਚ ਬਦਲਾਅ ਕਰਨਾ ਚਾਹੁੰਦੀ ਹੈ। ਇਸ ਦੇ ਤਹਿਤ ਕੋਈ ਵੀ ਉਮੀਦਵਾਰ ਬਿਨਾ ਪਾਰਟੀ ਸਿੰਬਲ ਅਤੇ ਸੁਪੋਰਟ ਦੇ ਪੰਚਾਇਤੀ ਚੋਣ ਲੜ ਸਕੇਗਾ। ਉਥੇ ਹੀ ਹੋਰ ਮੁੱਦਾ ਚੰਡੀਗੜ੍ਹ ਦੀ ਸੁਖਨਾ ਲੇਕ ਦੇ ਨੇੜੇ ਇਕੋ ਸੈਂਸਟਿਵ ਜ਼ੋਨ ਨੂੰ ਲੈ ਕੇ ਵੀ ਚਰਚਾ ਕਰ ਸਕਦੀ ਹੈ ਕਿਉਂਕਿ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਚੁੱਕਿਆ ਹੈ ਤੇ ਸਤੰਬਰ ਮਹੀਨੇ ਵਿਚ ਇਸ ਨੂੰ ਲੈ ਕੇ ਸੁਣਵਾਈ ਵੀ ਹੈ।
ਤੀਜਾ ਮਾਮਲਾ ਵੈਟਰਨਰੀ ਡਾਕਟਰਾਂ ਦਾ ਹੈ। ਕਾਂਗਰਸ ਸਰਕਾਰ ਦੇ ਸਮੇਂ ਉਨ੍ਹਾਂ ਦੀ ਤਨਖਾਹ ਵਿਚ ਕਟੌਤੀ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਵੈਟਰਨਰੀ ਡਾਕਟਰ ਸੰਘਰਸ਼ ਕਰ ਰਹੇ ਹਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਇਨ੍ਹਾਂ ਤਿੰਨ ਮੁੱਦਿਆਂ ’ਤੇ ਚਰਚਾ ਜ਼ਰੂਰ ਹੋਵੇਗੀ।