‘‘ਪੰਜਾਬ 95’ ਫਿਲਮ ਬਿਨਾਂ ਕੱਟਾਂ ਤੋਂ ਰਿਲੀਜ਼ ਕੀਤੀ ਜਾਵੇ : ਗੁਰਚਰਨ ਗਰੇਵਾਲ
ਦਿਲਜੀਤ ਦੁਸਾਂਝ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਅਧਾਰਿਤ ਫਿਲਮ ‘ਪੰਜਾਬ 95’ ਨੂੰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਫਿਲਮ ’ਤੇ ਲਾਏ ਜਾ ਰਹੇ ਕੱਟਾਂ ’ਤੇ ਇਤਰਾਜ਼ ਜਤਾਉਂਦਿਆਂ ਮੰਗ ਪੱਤਰ ਸੌਂਪਿਆ।;
ਅੰਮ੍ਰਿਤਸਰ : ਦਿਲਜੀਤ ਦੁਸਾਂਝ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਅਧਾਰਿਤ ਫਿਲਮ ‘ਪੰਜਾਬ 95’ ਨੂੰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਫਿਲਮ ’ਤੇ ਲਾਏ ਜਾ ਰਹੇ ਕੱਟਾਂ ’ਤੇ ਇਤਰਾਜ਼ ਜਤਾਉਂਦਿਆਂ ਮੰਗ ਪੱਤਰ ਸੌਂਪਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ‘ਪੰਜਾਬ 95’ ਫਿਲਮ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਅਧਾਰਿਤ ਐ, ਜਿਸ ਵਿਚ ਸਿੱਖਾਂ ਦੀ ਨਸਲਕੁਸ਼ੀ ਦੇ ਦੁਖਾਂਤ ਨੂੰ ਦਿਖਾਇਆ ਗਿਆ ਏ ਪਰ ਸੈਂਸਰ ਬੋਰਡ ਵੱਲੋਂ ਫਿਲਮ ’ਤੇ 120 ਕੱਟ ਕੇ ਫਿਲਮ ਦਾ ਅਸਲ ਮੰਤਵ ਖ਼ਤਮ ਕੀਤਾ ਜਾ ਰਿਹਾ ਏ।
ਉਨ੍ਹਾਂ ਆਖਿਆ ਕਿ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਐ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਤਾਂ ਜੋ ਫਿਲਮ ਨੂੰ ਬਿਨਾਂ ਕੱਟ ਤੋਂ ਰਿਲੀਜ਼ ਕਰਵਾਇਆ ਜਾ ਸਕੇ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮਾਮਲੇ ’ਤੇ ਗੰਭੀਰਤਾ ਦਿਖਾਉਂਦਿਆਂ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਏ।