ਪੰਜਾਬ ਸਰਕਾਰ ਨੇ ਕਿਸਾਨ ਪਰਿਵਾਰ ਦੀ ਕੀਤੀ ਮਦਦ, ਮ੍ਰਿਤਕ ਕਿਸਾਨ ਦੀ ਭੈਣ ਨੂੰ ਦਿੱਤੀ ਸਰਕਾਰੀ ਨੌਕਰੀ

ਨਾਭਾ ਦੇ ਨਜ਼ਦੀਕ ਪਿੰਡ ਇੱਛੇਵਾਲ ਵਾਲ ਰਹਿਣ ਵਾਲੇ ਕਿਸਾਨ ਦੇ ਇਕਲੌਤੇ ਪੁੱਤਰ ਵਿਕਾਸ 28 ਸਾਲਾਂ ਦੀ ਦਿੱਲੀ ਕਿਸਾਨ ਅੰਦੋਲਨ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਰੋਜੀ ਰੋਟੀ ਕਮਾਉਣ ਵਾਲਾ ਕੋਈ ਨਹੀਂ ਸੀ। ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Update: 2024-07-29 12:39 GMT

ਚੰਡੀਗੜ੍ਹ: ਪੰਜਾਬ ਸਰਕਾਰ ਲਗਾਤਾਰ ਹੀ ਪੰਜਾਬੀਆਂ ਦੇ ਹੱਕ ਲਈ ਫੈਸਲੇ ਲਾ ਰਹੇ ਹਨ ਭਾਵੇਂ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਨਸ਼ਾ ਮੁਕਤੀ ਮੁਹਿਮ ਦਾ ਚਲਾਉਣਾ ਹੋਵੇ ਜਾਂ ਪੰਜਾਬ ਵਿੱਚੋਂ ਗਨ ਕਲਚਰ ਨੂੰ ਖਤਮ ਕਰ ਦਾ ਭਾਵੇਂ ਗੈਂਗਸਟਰਵਾਦ ਨੂੰ ਠੱਲ ਪਾਉਣਾ। ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਅਜਿਹੇ ਵਿੱਚ ਪੰਜਾਬ ਸਰਕਾਰ ਜਿਨ੍ਹਾਂ ਵੱਲੋਂ ਹੁਣ ਲੋਕਾਂ ਦੀਆਂ ਸਮੱਸਿਆਂ ਸੁਣ ਕੇ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਅਜਿਹੇ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਘਰ ਵਿੱਚ ਰੋਸ਼ਨੀ ਦੀ ਕਿਰਨ ਦਿੱਤੀ ਹੈ। ਪੰਜਾਬ ਸਰਕਾਰ ਦੇ ਸਦਕਾ ਹੁਣ ਮ੍ਰਿਤਕ ਕਿਸਾਨ ਦੇ ਘਰ ਵਿੱਚ ਖੁਸ਼ੀਆਂ ਦੀ ਲਹਿਰ ਦੇਖਣ ਨੂੰ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਨਾਭਾ ਦੇ ਨਜ਼ਦੀਕ ਪਿੰਡ ਇੱਛੇਵਾਲ ਵਾਲ ਰਹਿਣ ਵਾਲੇ ਕਿਸਾਨ ਦੇ ਇਕਲੌਤੇ ਪੁੱਤਰ ਵਿਕਾਸ 28 ਸਾਲਾਂ ਦੀ ਦਿੱਲੀ ਕਿਸਾਨ ਅੰਦੋਲਨ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਰੋਜੀ ਰੋਟੀ ਕਮਾਉਣ ਵਾਲਾ ਕੋਈ ਨਹੀਂ ਸੀ। ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਮ੍ਰਿਤਕ ਕਿਸਾਨ ਦੀ ਭੈਣ ਨੂੰ ਤਿੰਨ ਸਾਲ ਬਾਅਦ ਸਰਕਾਰ ਨੇ ਖੇਤੀਬਾੜੀ ਵਿਭਾਗ ਵਿੱਚ ਸਰਕਾਰੀ ਨੌਕਰੀ ਦਿੱਤੀ ਹੈ। ਇਸ ਮੌਕੇ ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੈਂ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ, ਜਿਸ ਨੇ ਮੇਰੇ ਭਰਾ ਦੀ ਮੌਤ ਤੋਂ ਬਾਅਦ ਮੈਨੂੰ ਨੌਕਰੀ ਦਿੱਤੀ ਹੈ। ਇਹ ਨੌਕਰੀ ਮਿਲਣ ਨਾਲ ਸਾਡੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਆਸਾਨ ਹੋ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਤਿੰਨ ਸਾਲਾਂ ਬਾਅਦ ਸਰਕਾਰ ਨੇ ਇਸ ਪਰਿਵਾਰ ਨੂੰ ਰੁਜ਼ਗਾਰ ਤਾਂ ਦਿੱਤਾ ਹੈ ਪਰ ਇਸ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੇ ਨੌਕਰੀਆਂ ਮਿਲਣ 'ਤੇ ਸਰਕਾਰ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਚੱਲ ਰਿਹਾ ਸੀ। ਇਸ ਦੌਰਾਨ 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ।

Tags:    

Similar News