Punjab News: ਪੰਜਾਬ ਦੇ ਦੋ ਪੁਲਿਸ ਅਫ਼ਸਰਾਂ ਨੂੰ ਵੀਰਤਾ ਪੁਰਸਕਾਰ, 14 ਨੂੰ ਮੈਰੀਟੋਰੀਅਸ ਸਰਵਿਸ ਮੈਡਲ
ਕੇਂਦਰ ਸਰਕਾਰ ਨੇ ਸੁਤੰਤਰਤਾ ਦਿਵਸ 'ਤੇ ਐਵਾਰਡ ਦੇਣ ਦਾ ਕੀਤਾ ਐਲਾਨ
Independece Day 2025: ਕੇਂਦਰ ਸਰਕਾਰ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਬਹਾਦਰੀ ਪੁਰਸਕਾਰਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਇਹ ਸਨਮਾਨ ਦਿੱਤਾ ਹੈ। ਸਨਮਾਨਿਤ ਅਧਿਕਾਰੀਆਂ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਪੰਜਾਬ ਮੁਹੰਮਦ ਫਯਾਜ਼ ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸਮਰਪਣ, ਬਹਾਦਰੀ ਅਤੇ ਸ਼ਾਨਦਾਰ ਸੇਵਾਵਾਂ ਲਈ ਇਹ ਸਨਮਾਨ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਪੰਜਾਬ ਦੇ 14 ਪੁਲਿਸ ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੁਰਦਿਆਲ ਸਿੰਘ (ਇੰਸਪੈਕਟਰ ਜਨਰਲ), ਗੁਰਪ੍ਰੀਤ ਸਿੰਘ (ਡੀਐਸਪੀ), ਜਗਦੀਪ ਸਿੰਘ, ਤੇਜਿੰਦਰਪਾਲ ਸਿੰਘ, ਦੀਪਕ ਕੁਮਾਰ, ਸਤਿੰਦਰ ਕੁਮਾਰ (ਇੰਸਪੈਕਟਰ), ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਕ੍ਰਿਸ਼ਨ ਕੁਮਾਰ (ਸਬ-ਇੰਸਪੈਕਟਰ), ਅਤੇ ਜਸਵਿੰਦਰਜੀਤ ਸਿੰਘ, ਕੁਲਦੀਪ ਸਿੰਘ (ਸਹਾਇਕ ਸਬ-ਇੰਸਪੈਕਟਰ) ਸ਼ਾਮਲ ਹਨ।