Punjab News : ਸਾਂਸਦ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਉਸ ਦੇ ਸਾਥੀ ਦਾ ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਅੱਜ ਪੁਲਿਸ ਨੇ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ।

Update: 2024-07-19 11:05 GMT

ਜਲੰਧਰ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਅੱਜ ਪੁਲਿਸ ਨੇ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਲਿਆ ਸੀ। ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਰਿਮਾਂਡ ਦਿੱਤਾ। ਪੁਲਸ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ।

ਇਸ ਸਬੰਧੀ ਫਿਲੌਰ ਪੁਲੀਸ ਨੇ ਜਲੰਧਰ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋ ਰਹੀ ਹੈ। ਹੈਪੀ ਨੂੰ ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਫੜਿਆ ਸੀ। ਉਨ੍ਹਾਂ ਕੋਲੋਂ 4 ਗ੍ਰਾਮ ਬਰਫ ਬਰਾਮਦ ਹੋਈ।

ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲੀਸ ਨੇ ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਦੀ ਅਰਜ਼ੀ ਦਾਇਰ ਕੀਤੀ ਹੈ। ਜਿਸ 'ਤੇ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈਪੀ ਅਤੇ ਲਵਪ੍ਰੀਤ ਨਸ਼ੀਲੇ ਪਦਾਰਥ ਲੈ ਕੇ ਆਏ ਸਨ। ਇਨ੍ਹਾਂ ਵਿਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਰਵਾਹਾ ਦੇ ਨਾਂ ਸ਼ਾਮਲ ਹਨ।

ਹੈਪੀ ਲੁਧਿਆਣਾ ਤੋਂ 10 ਹਜ਼ਾਰ ਰੁਪਏ ਦੀ ਲੈ ਕੇ ਆਇਆ ਸੀ ਆਈਸ

ਪ੍ਰਾਪਤ ਜਾਣਕਾਰੀ ਅਨੁਸਾਰ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਹੈਬੋਵਾਲ, ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ। ਇਸ ਸਬੰਧੀ ਐਸਐਸਪੀ ਅੰਕੁਲ ਗੁਪਤਾ ਦਾ ਕਹਿਣਾ ਸੀ ਕਿ ਪੁਲੀਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਫਿਲੌਰ ਹਾਈਵੇਅ ਤੋਂ ਕਾਬੂ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ 'ਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਸੀ।

Tags:    

Similar News