ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਰਮਚਾਰੀਆਂ ਦਾ ਸੂਬਾ-ਪੱਧਰੀ ਰੋਸ਼ ਪ੍ਰਦਰਸ਼ਨ
ਅੱਜ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਬਕਾਇਆ ਤਨਖਾਹਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਦੋ ਘੰਟਿਆਂ ਲਈ ਸੂਬਾ-ਪੱਧਰ ‘ਤੇ ਬੱਸ ਸਟੈਂਡਾਂ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲਿਆ, ਜਿਸ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ (ਵਿਵੇਕ ਕੁਮਾਰ): ਅੱਜ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਬਕਾਇਆ ਤਨਖਾਹਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਦੋ ਘੰਟਿਆਂ ਲਈ ਸੂਬਾ-ਪੱਧਰ ‘ਤੇ ਬੱਸ ਸਟੈਂਡਾਂ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲਿਆ, ਜਿਸ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ ਡਿਪੂ ਦੇ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਮਹੀਨੇ ਦੀ 15 ਤਰੀਕ ਹੋਣ ਦੇ ਬਾਵਜੂਦ ਵੀ ਕਰਮਚਾਰੀਆਂ ਦੀਆਂ ਤਨਖਾਹਾਂ ਖਾਤਿਆਂ ਵਿੱਚ ਨਹੀਂ ਪਹੁੰਚੀਆਂ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉੱਚ ਅਧਿਕਾਰੀ ਜਾਨਬੁੱਝ ਕੇ ਤਨਖਾਹਾਂ ਜਾਰੀ ਨਹੀਂ ਕਰ ਰਹੇ। ਜਿਸ ਕਰਕੇ ਕਰਮਚਾਰੀਆਂ ਨੂੰ ਹਰ ਮਹੀਨੇ ਹੜਤਾਲ ਕਰਨ ‘ਤੇ ਮਜਬੂਰ ਹੋਣਾ ਪੈਂਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਸ਼ਾਮ ਤੱਕ ਤਨਖਾਹਾਂ ਜਾਰੀ ਨਾ ਹੋਈਆਂ ਤਾਂ ਯੂਨੀਅਨ ਹੋਰ ਵੱਡਾ ਐਕਸ਼ਨ ਕਰੇਗੀ।ਯੂਨੀਅਨ ਨੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਦੁਹਰਾਈ। ਉਹਨਾਂ ਯਾਦ ਦਿਵਾਇਆ ਕਿ 1 ਜੁਲਾਈ 2024 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮਹੀਨੇ ਵਿੱਚ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ।ਪਰ ਡੇਢ ਸਾਲ ਬੀਤ ਜਾਣ ‘ਤੇ ਵੀ ਕੋਈ ਕਾਰਵਾਈ ਨਹੀਂ ਹੋਈ।ਹੀਰਾ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰੋਟੈਸਟ ਹੋਰ ਵੱਡੇ ਪੱਧਰ ‘ਤੇ ਕੀਤਾ ਜਾਵੇਗਾ। ਕਰਮਚਾਰੀਆਂ ਨੇ ਕਿਹਾ ਕਿ ਉਹਨਾਂ ਨੇ ਸਰਕਾਰ ਨੂੰ ਕਾਫ਼ੀ ਸਬਰ ਨਾਲ ਸਮਾਂ ਦਿੱਤਾ ਹੈ, ਹੁਣ ਅਸਲੀ ਬਦਲਾਅ ਦੀ ਲੋੜ ਹੈ।