Punjab Weather: ਪੰਜਾਬ 'ਚ ਭਾਰੀ ਬਾਰਿਸ਼ ਦਾ ਅਲਰਟ, 14 ਅਗਸਤ ਨੂੰ ਵਿਗੜੇਗਾ ਮੌਸਮ

ਅਗਲੇ ਪੰਜ ਤੋਂ ਸੱਤ ਦਿਨਾਂ ਲਈ ਜਾਰੀ ਹੋਇਆ ਅਲਰਟ

Update: 2025-08-11 04:18 GMT

Punjab Weather News: ਪੰਜਾਬ 'ਚ ਮਾਨਸੂਨ ਦਾ ਸੀਜ਼ਨ ਚੱਲ ਰਿਹਾ ਹੈ। ਇਸ ਵਾਰ ਮਾਨਸੂਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਅਗਸਤ ਦਾ ਮਹੀਨਾ ਵੀ ਕਾਫ਼ੀ ਜ਼ਿਆਦਾ ਬਰਸਾਤ ਹੋਈ ਹੈ। ਇਸ ਦੇ ਨਾਲ ਨਾਲ ਹੁਣ ਭਾਰਤੀ ਮੌਸਮ ਵਿਭਾਗ ਯਾਨਿ ਆਈਐਮਡੀ ਨੇ 14 ਅਗਸਤ ਨੂੰ ਪੰਜਾਬ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਹਿਮਾਚਲ, ਪੰਜਾਬ ਅਤੇ ਉੱਤਰਾਖੰਡ ਤੋਂ ਲੈਕੇ ਦੇਸ਼ ਦੇ ਹੋਰ ਇਲਾਕਿਆਂ 'ਚ ਅਗਲੇ ਪੰਜ ਤੋਂ ਸੱਤ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਆਈਐਮਡੀ ਨੇ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਤੇ ਝੱਖੜ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹੀ ਨਹੀਂ ਦੱਖਣੀ ਭਾਰਤ ਵਿੱਚ ਵੀ 17 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਈ ਸੀ।

ਮੌਸਮ ਵਿਭਾਗ ਦੇ ਅਨੁਸਾਰ, ਐਤਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਭਾਰੀ ਮੀਂਹ ਪਿਆ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ ਅਤੇ ਕਰਨਾਟਕ ਵਿੱਚ ਵੱਖ-ਵੱਖ ਥਾਵਾਂ 'ਤੇ 7-20 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਗੁਜਰਾਤ ਖੇਤਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ।

Tags:    

Similar News