ਅਮਰੀਕਾ-ਕੈਨੇਡਾ ਬੈਠਿਆਂ ਹੀ ਮਸਲੇ ਹੱਲ ਕਰਵਾ ਸਕਣਗੇ ਪੰਜਾਬੀ
ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਵਿਲੱਖਣ ਉਪਰਾਲਾ ਕੀਤਾ ਗਿਆ ਹੈ।;
By : Upjit Singh
Update: 2024-11-26 12:41 GMT
ਚੰਡੀਗੜ੍ਹ : ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਜੀ ਹਾਂ। ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਆਨਲਾਈਨ ਐਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਕਰਵਾਈ ਜਾ ਰਹੀ ਹੈ।
ਪਹਿਲੀ ਆਨਲਾਈਨ ਐਨ.ਆਰ.ਆਈ. ਮਿਲਣੀ 4 ਦਸੰਬਰ ਨੂੰ
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਹਰ ਸੰਭਵ ਮਦਦ ਕਰਨ ਦੇ ਯਤਨ ਕੀਤੇ ਜਾਣਗੇ। ਇਥੇ ਦਸਣਾ ਬਣਦਾ ਹੈ ਕਿ ਪਿਛਲੇ ਸਮੇਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਰਹੀਆਂ ਸਨ ਜਦਕਿ ਇਸ ਵਾਰ ਨਵਾਂ ਤਜਰਬਾ ਕਰਨ ਦਾ ਯਤਨ ਕੀਤਾ ਗਿਆ ਹੈ।