ਬਜਟ ਨੂੰ ਲੈ ਕੇ ਰਾਘਵ ਚੱਢਾ ਨੇ ਘੇਰੀ ਕੇਂਦਰ ਸਰਕਾਰ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਰਾਜ ਸਭਾ ਵਿਚ ਬਜਟ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਅਜਿਹੇ ਤਿੱਖੇ ਨਿਸ਼ਾਨੇ ਸਾਧੇ ਗਏ ਕਿ ਭਾਜਪਾ ਸਾਂਸਦ ਭੜਕ ਉਠੇ ਅਤੇ ਉਨ੍ਹਾਂ ਨੇ ਸਦਨ ਵਿਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਚੇਅਰ ’ਤੇ ਮੌਜੂਦ ਘਣਸ਼ਿਆਮ ਤਿਵਾੜੀ ਨੇ ਮਸਾਂ ਸਾਂਸਦਾਂ ਨੂੰ ਚੁੱਪ ਕਰਾਇਆ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਰਾਜ ਸਭਾ ਵਿਚ ਬਜਟ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਅਜਿਹੇ ਤਿੱਖੇ ਨਿਸ਼ਾਨੇ ਸਾਧੇ ਗਏ ਕਿ ਭਾਜਪਾ ਸਾਂਸਦ ਭੜਕ ਉਠੇ ਅਤੇ ਉਨ੍ਹਾਂ ਨੇ ਸਦਨ ਵਿਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਚੇਅਰ ’ਤੇ ਮੌਜੂਦ ਘਣਸ਼ਿਆਮ ਤਿਵਾੜੀ ਨੇ ਮਸਾਂ ਸਾਂਸਦਾਂ ਨੂੰ ਚੁੱਪ ਕਰਾਇਆ ਤਾਂ ਕਿਤੇ ਜਾ ਕੇ ਰਾਘਵ ਚੱਢਾ ਆਪਣੀ ਗੱਲ ਰੱਖ ਸਕੇ।
ਰਾਜ ਸਭਾ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ’ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਐ ਜਦਕਿ ਕਿਸਾਨਾਂ ਅਤੇ ਹੋਰ ਆਮ ਲੋਕਾਂ ਦੀ ਆਮਦਨ ਘਟਦੀ ਜਾ ਰਹੀ ਐ। ਉਨ੍ਹਾਂ ਇਹ ਵੀ ਆਖਿਆ ਕਿ ਸਰਕਾਰ ਨੇ ਕਿਸਾਨਾਂ ਸਮੇਤ ਹੋਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰਕੇ ਭਾਜਪਾ ਸਰਕਾਰ 240 ਸੀਟਾਂ ’ਤੇ ਆ ਗਈ।
ਦੱਸ ਦਈਏ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਬੀਤੇ ਕੱਲ੍ਹ ਵੀ ਪੰਜਾਬ ਦੇ ਕਈ ਮਸਲੇ ਰਾਜ ਸਭਾ ਵਿਚ ਉਠਾਏ ਗਏ ਸੀ।