10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ,ਘਰੋਂ ਬਾਹਰ ਜਾਣ ਤੋਂ ਪਹਿਲਾਂ ਪੜ੍ਹੋ ਖਬਰ
ਤੱਪਦੀ ਗਰਮੀ ਤੋਂ ਰਾਹਤ ਲਈ ਤਰਸ ਰਹੇ ਲੋਕਾਂ ਲਈ ਮੌਸਮ ਵਿਭਾਗ ਨੇ ਇੱਕ ਵੱਡੀ ਜਾਣਕਾਰੀ ਸਾਂਝੀ ਕਰ ਦਿੱਤੀ ਹੈ ਜਿਸ ਚ ਦੱਸਿਆ ਗਿਆ ਹੈ ਕਿ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਜੇਕਰ ਗੱਲ ਕਰਿਏ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸਵੇਰੇ 7 ਵਜੇ ਤੋਂ ਹੀ ਮੀਂਹ ਸ਼ੁਰੂ ਹੋ ਗਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜੇਕਰ 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ 49.6 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ 47.3 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਜ਼ਿਲ੍ਹਿਆਂ ਦੀ ਜਾਣਕਾਰੀ ਅਨੁਸਾਰ ਲੁਧਿਆਣਾ, ਅੰਮ੍ਰਿਤਸਰ ਜਲੰਧਰ ਅਤੇ ਪਟਿਆਲਾ 'ਚ ਸਵੇਰ ਨੂੰ ਮੌਸਮ ਸਾਫ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਦੁਪਿਰ 12 ਵਜੇ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ 'ਚ ਕਈ ਥਾਵਾਂ ਤੇ ਮੀਂਹ ਪੈ ਸਕਦਾ ਹੈ ਅਤੇ ਸ਼ਾਮ ਹੋਣ ਤੱਕ ਫਿਰ ਤੋਂ ਮੌਸਮ ਸਾਫ ਹੋ ਸਕਦਾ ਹੈ । ਮੀਂਹ ਤੋਂ ਬਾਅਦ ਸਬਜ਼ੀਆਂ ਅਤੇ ਫਲਾਂ ਦੇ ਮਹਿੰਗੇ ਹੋਣ ਦੇ ਅਨੁਮਾਨ ਲੋਕਾਂ ਵੱਲੋਂ ਲਾਏ ਜਾ ਰਹੇ ਨੇ ।