ਪੰਜਾਬ ਸਕਾਲਰਸ਼ਿਪ ਸਕੀਮ ਤਹਿਤ ਅਪੰਗ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਹਨ ਵਜ਼ੀਫੇ : ਡਾ. ਬਲਜੀਤ ਕੌਰ

ਪੰਜਾਬ ਰਾਜ ਵਿੱਚ ਅਪੰਗ ਲੜਕੇ ਅਤੇ ਲੜਕੀਆਂ ਲਈ ਵਜ਼ੀਫ਼ਾ ਸਕੀਮ ਅਤੇ ਅੰਗਹੀਣਾਂ ਲਈ ਵਜ਼ੀਫ਼ਾ ਸਕੀਮ ਤਹਿਤ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ ਅਤੇ ਨੈਸ਼ਨਲ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ।

Update: 2024-06-12 06:36 GMT

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਪੰਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਗਹੀਣ ਵਿਦਿਆਰਥੀਆਂ ਦੀ ਮਦਦ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਿੱਚ ਅਪੰਗ ਲੜਕੇ ਅਤੇ ਲੜਕੀਆਂ ਲਈ ਵਜ਼ੀਫ਼ਾ ਸਕੀਮ ਅਤੇ ਅੰਗਹੀਣਾਂ ਲਈ ਵਜ਼ੀਫ਼ਾ ਸਕੀਮ ਤਹਿਤ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ ਅਤੇ ਨੈਸ਼ਨਲ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਅਪੰਗ ਲੜਕੇ ਅਤੇ ਲੜਕੀਆਂ ਲਈ ਵਜ਼ੀਫ਼ਾ ਸਕੀਮ ਅਤੇ ਅੰਗਹੀਣਾਂ ਲਈ ਵਜ਼ੀਫ਼ਾ ਸਕੀਮ ਤਹਿਤ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਅੰਗਹੀਣ ਲੜਕੇ ਅਤੇ ਲੜਕੀਆਂ ਲਈ ਵਜ਼ੀਫ਼ਾ ਸਕੀਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਅਪੰਗ ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਤੋਂ ਲੈ ਕੇ ਡਿਗਰੀ ਪੱਧਰ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ 300 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆ ਦਾ ਪੱਧਰ ਉੱਚਾ ਚੁੱਕਣ ਲਈ ਪਿੰਡਾਂ ਵਿੱਚ ਪੜ੍ਹਦੀਆਂ ਅਪੰਗ ਲੜਕੀਆਂ ਨੂੰ ਵਿਸ਼ੇਸ਼ ਵਜ਼ੀਫ਼ਾ ਸਕੀਮ ਤਹਿਤ ਲਾਭ ਦਿੱਤਾ ਜਾਂਦਾ ਹੈ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਤੋਂ 10ਵੀਂ ਤੱਕ 100 ਰੁਪਏ ਪ੍ਰਤੀ ਮਹੀਨਾ ਅਤੇ 10ਵੀਂ ਤੋਂ ਡਿਗਰੀ ਪੱਧਰ ਦੀ ਪੜ੍ਹਾਈ ਤੱਕ 200 ਰੁਪਏ ਪ੍ਰਤੀ ਮਹੀਨਾ ਵਾਧੂ ਵਜ਼ੀਫ਼ਾ ਦਿੱਤਾ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 249 ਵਿਦਿਆਰਥੀਆਂ ਨੂੰ ਨੈਸ਼ਨਲ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਅਪਾਹਜ ਵਿਦਿਆਰਥੀਆਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਉਨ•ਾਂ ਨੂੰ ਪੜ•ਾਈ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

Tags:    

Similar News