ਕੰਗਣਾ ਰਣੌਤ ਬਾਰੇ ਦੇਖੋ ਕੀ ਬੋਲ ਗਏ ਸਿਮਰਨਜੀਤ ਸਿੰਘ ਮਾਨ

ਸੰਗਰੂਰ ਤੋਂ ਸਾਬਕਾ ਸਾਂਸਦ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਿਲਮ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਣਾ ਰਣੌਤ ਦੇ ਵਿਰੁੱਧ ਅਜਿਹੀ ਟਿੱਪਣੀ ਕਰ ਦਿੱਤੀ, ਜਿਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ।

Update: 2024-08-29 12:43 GMT

ਫਤਿਹਗੜ੍ਹ ਸਾਹਿਬ : ਸੰਗਰੂਰ ਤੋਂ ਸਾਬਕਾ ਸਾਂਸਦ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਿਲਮ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਣਾ ਰਣੌਤ ਦੇ ਵਿਰੁੱਧ ਅਜਿਹੀ ਟਿੱਪਣੀ ਕਰ ਦਿੱਤੀ, ਜਿਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਭੇਜ ਦਿੱਤਾ ਗਿਆ ਏ। ਸਰਦਾਰ ਮਾਨ ਨੇ ਇਹ ਬਿਆਨ ਕੰਗਣਾ ਦੇ ਕਿਸਾਨੀ ਅੰਦੋਲਨ ਵਿਚ ਜ਼ਬਰਜਨਾਹ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਦਿੱਤਾ ਏ।

ਬਾਲੀਵੁੱਡ ਫਿਲਮ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਣਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਵਿਚ ਜ਼ਬਰਜਨਾਹ ਅਤੇ ਕਤਲ ਦੀਆਂ ਵਾਰਦਾਤਾਂ ਹੋਣ ਸਬੰਧੀ ਦਿੱਤੇ ਗਏ ਬਿਆਨ ਤੋਂ ਬਾਅਦ ਜਿੱਥੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ, ਉਥੇ ਹੀ ਪੰਜਾਬ ਦੇ ਹਰ ਸਿਆਸੀ ਆਗੂ ਵੱਲੋਂ ਵੀ ਉਸ ਦੇ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਐ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਕੰਗਣਾ ਵਿਰੁੱਧ ਅਜਿਹਾ ਬਿਆਨ ਦਿੱਤਾ ਗਿਆ ਏ, ਜਿਸ ਤੋਂ ਬਾਅਦ ਉਹ ਵਿਵਾਦਾਂ ਵਿਚ ਘਿਰ ਗਏ ਨੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਰੇਪ ਕਿਵੇਂ ਹੁੰਦਾ ਏ, ਕੰਗਣਾ ਕੋਲੋਂ ਜਾ ਕੇ ਪੁੱਛੋ, ਉਸ ਇਸ ਦਾ ਕਾਫ਼ੀ ਤਜਰਬਰਾ ਏ। ਆਓ ਤੁਹਾਨੂੰ ਸਿਮਰਨਜੀਤ ਸਿੰਘ ਮਾਨ ਦਾ ਉਹ ਵਿਵਾਦਤ ਬਿਆਨ ਸੁਣਾ ਦੇਨੇ ਆਂ।

ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਹਿਲਾਂ ਹੀ ਕੰਗਣਾ ਦੇ ਬਿਆਨ ਦਾ ਵਿਰੋਧ ਕੀਤਾ ਜਾ ਰਿਹਾ ਏ। ਕਿਸਾਨ ਆਗੂਆਂ ਦਾ ਕਹਿਣਾ ਏ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਦੇ ਲਈ ਮੁਆਫ਼ੀ ਮੰਗਣੀ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜਦੋਂ ਤੱਕ ਕੰਗਣਾ ਰਣੌਤ ਆਪਣੇ ਬਿਆਨ ’ਤੇ ਮੁਆਫ਼ੀ ਨਹੀਂ ਮੰਗਦੀ, ਉਦੋਂ ਤੱਕ ਉਸ ਦਾ ਦੇਸ਼ ਭਰ ਵਿਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵੀ ਕੰਗਣਾ ਦੀ ਮਾਨਸਿਕ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ।

ਦੱਸ ਦਈਏ ਕਿ ਕੰਗਣਾ ਵੱਲੋਂ ਆਪਣੀ ਵਿਵਾਦਤ ਫਿਲਮ ਐਮਰਜੈਂਸੀ ਦੀ ਪ੍ਰਮੋਸ਼ਨ ਦੌਰਾਨ ਵਿਵਾਦਤ ਬਿਆਨ ਦਿੱਤਾ ਗਿਆ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਕੁੜੀਆਂ ਨਾਲ ਜ਼ਬਰਜਨਾਹ ਅਤੇ ਕਤਲੇਆਮ ਹੋਏ, ਜਿਸ ਦੇ ਬਾਅਦ ਤੋਂ ਹੀ ਕੰਗਣਾ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਏ।

Tags:    

Similar News