ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਖੜਾ ਡੈਮ 'ਤੇ ਸੀਆਈਐਸਐਫ ਤਾਇਨਾਤ ਕਰਨ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀ.ਆਈ.ਐਸ.ਐਫ ਦੀਆਂ ਟੀਮਾਂ ਨੰਗਲ ਵਿਖੇ ਤਾਇਨਾਤ ਕਰਨ ਦੀ ਸਖਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮਾਮਲਿਆਂ ਵਿੱਚ ਹੋਰ ਵੱਡੀ ਦਖਲ ਅੰਦਾਜੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ,

Update: 2025-08-29 08:09 GMT

ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀ.ਆਈ.ਐਸ.ਐਫ ਦੀਆਂ ਟੀਮਾਂ ਨੰਗਲ ਵਿਖੇ ਤਾਇਨਾਤ ਕਰਨ ਦੀ ਸਖਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮਾਮਲਿਆਂ ਵਿੱਚ ਹੋਰ ਵੱਡੀ ਦਖਲ ਅੰਦਾਜੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਪੰਜਾਬੀ ਸਹਿਨ ਨਹੀਂ ਕਰਨਗੇ।


ਐਡਵੋਕੇਟ ਧਾਰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਉਸ ਸਮੇਂ ਉਨਾਂ ਹਾਲਾਤਾਂ ਵਿੱਚ ਆਪਣੀ ਜ਼ਬਰਦਸਤੀ ਅਜ਼ਮਾਈ ਗਈ ਹੈ, ਜਦੋਂ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬੀ ਕੁਦਰਤੀ ਹੜਾਂ ਦੀ ਮਾਰ ਝੱਲ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਰਲ ਕੇ ਪੰਜਾਬ ਨੂੰ ਤਬਾਹੀ ਵੱਲ ਲਿਜਾ ਰਹੀਆਂ ਹਨ ਜਦੋਂ ਕਿ ਉਹਨਾਂ ਨੂੰ ਪੰਜਾਬ ਨੂੰ ਬਚਾਉਣ ਲਈ ਕੋਈ ਸੁਚੱਜੇ ਯਤਨ ਨਹੀਂ ਕੀਤੇ ਜਾ ਰਹੇ।

Tags:    

Similar News