ਲੁਧਿਆਣਾ ’ਚ ਐਨਆਰਆਈ ਦੇ ਘਰ ’ਤੇ ਚੱਲੀਆਂ ਗੋਲੀਆਂ

ਲੁਧਿਆਣਾ ਵਿਖੇ ਇਕ ਐਨਆਰਆਈ ਦੇ ਘਰ ’ਤੇ ਕਾਰ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਪੂਰੇ ਮੁਹੱਲਾ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹਮਲਾਵਰਾ ਨੇ ਘਰ ’ਤੇ 5 ਤੋਂ 6 ਦੇ ਕਰੀਬ ਗੋਲੀਆਂ ਚਲਾਈਆਂ...

Update: 2024-08-23 12:13 GMT

ਲੁਧਿਆਣਾ : ਲੁਧਿਆਣਾ ਵਿਖੇ ਇਕ ਐਨਆਰਆਈ ਦੇ ਘਰ ’ਤੇ ਕਾਰ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਪੂਰੇ ਮੁਹੱਲਾ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹਮਲਾਵਰਾ ਨੇ ਘਰ ’ਤੇ 5 ਤੋਂ 6 ਦੇ ਕਰੀਬ ਗੋਲੀਆਂ ਚਲਾਈਆਂ ਪਰ ਖੁਸ਼ਕਿਸਮਤੀ ਇਹ ਰਹੀ ਕਿ ਇਸ ਗੋਲੀਬਾਰੀ ਵਿਚ ਕੋਈ ਜ਼ਖਮੀ ਨਹੀਂ ਹੋਇਆ।

ਜਾਣਕਾਰੀ ਅਨੁਸਾਰ ਇਹ ਘਟਨਾ ਬੀਆਰਏ ਨਗਰ ਵਿਖੇ ਵਾਪਰੀ, ਜਿੱਥੇ ਬਦਮਾਸ਼ ਇੱਕ ਕਾਰ ਵਿਚ ਸਵਾਰ ਹੋ ਕੇ ਆਏ ਸਨ। ਪਹਿਲਾਂ ਉਨ੍ਹਾਂ ਵੱਲੋਂ ਕਿਸੇ ਨੂੰ ਫ਼ੋਨ ਕੀਤਾ ਗਿਆ, ਫਿਰ ਉਨ੍ਹਾਂ ਨੇ ਐਨਆਰਆਈ ਰਾਜਦੀਪ ਸਿੰਘ ਦੇ ਘਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਜਾਣਕਾਰੀ ਅਨੁਸਾਰ ਐਨਆਰਆਈ ਰਾਜਦੀਪ ਕਰੀਬ 15 ਦਿਨ ਪਹਿਲਾਂ ਆਸਟਰੇਲੀਆ ਤੋਂ ਪੰਜਾਬ ਆਇਆ ਸੀ ਪਰ ਉਸ ਵੱਲੋਂ ਇਸ ਮਾਮਲੇ ਵਿਚ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਐਨਆਰਆਈ ਪਰਿਵਾਰ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕੌਣ ਸਨ, ਉਹ ਨਹੀਂ ਜਾਣਦੇ। ਉਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਕਿਸ ਕਾਰਨ ਉਨ੍ਹਾਂ ’ਤੇ ਇਹ ਹਮਲਾ ਕੀਤਾ ਗਿਆ ਹੈ? ਥਾਣਾ ਸਰਾਭਾ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।

Tags:    

Similar News