‘‘ਰਾਸ਼ਟਰਪਤੀ ਕੋਲੋਂ ਭਾਈ ਰਾਜੋਆਣਾ ਦੀ ਪਟੀਸ਼ਨ ਵਾਪਸ ਲਈ ਜਾਵੇ ਜਾਂ ਨਹੀਂ’’
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਬਹੁਤ ਗੰਭੀਰਤਾ ਨਾਲ ਵਿਚਾਰਿਆ ਗਿਆ। ਦਰਅਸਲ ਭਾਈ ਰਾਜੋਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਐ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਖ਼ਿਲਾਫ਼ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲਈ ਜਾਵੇ।;
ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਬਹੁਤ ਗੰਭੀਰਤਾ ਨਾਲ ਵਿਚਾਰਿਆ ਗਿਆ। ਦਰਅਸਲ ਭਾਈ ਰਾਜੋਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਐ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਖ਼ਿਲਾਫ਼ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲਈ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਭਾਈ ਰਾਜੋਆਣਾ ਨੇ ਐਸਜੀਪੀਸੀ ਨੂੰ ਅਪੀਲ ਕੀਤੀ ਸੀ ਕਿ ਫਾਂਸੀ ਦੀ ਸਜ਼ਾ ਖਿਲਾਫ਼ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲਈ ਜਾਵੇ। ਉਨ੍ਹਾਂ ਦਾ ਕਹਿਣਾ ਏ ਕਿ ਉਹ ਹੁਣ ਕੈਦੀ ਦੀ ਜ਼ਿੰਦਗੀ ਨਹੀਂ ਜਿਉਣਾ ਚਾਹੁੰਦਾ।
ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੁਰਬਾਨੀ ਬਹੁਤ ਵੱਡੀ ਐ, ਇਸ ਕਰਕੇ ਉਨ੍ਹਾਂ ਦਾ ਜੀਵਨ ਕੌਮ ਦੀ ਅਮਾਨਤ ਐ। ਉਨ੍ਹਾਂ ਸਿੱਖ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਆਪਣੇ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਤਾਂ ਜੋ ਅਗਲਾ ਕਦਮ ਉਠਾਇਆ ਜਾ ਸਕੇ।
ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਹੋ ਚੁੱਕਿਆ ਏ ਅਤੇ 18 ਸਾਲ ਤੋਂ ਵੱਧ ਸਮੇਂ ਤੋਂ ਉਹ ਫਾਂਸੀ ਦੀ ਚੱਕੀ ਵਿਚ ਬੰਦ ਨੇ ਪਰ ਅਜੇ ਤੱਕ ਉਸ ਪਟੀਸ਼ਨ ’ਤੇ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ।