ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਮੀਕਾ ਸਿੰਘ
ਪੰਜਾਬੀ ਗਾਇਕ ਅਤੇ ਬਾਲੀਵੁੱਡ ਸੁਪਰਸਟਾਰ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੱਥਾ ਟੇਕ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।;
ਅੰਮ੍ਰਿਤਸਰ : ਪੰਜਾਬੀ ਗਾਇਕ ਅਤੇ ਬਾਲੀਵੁੱਡ ਸੁਪਰਸਟਾਰ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੱਥਾ ਟੇਕ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਹ ਜਾਣਕਾਰੀ ਮੀਕਾ ਸਿੰਘ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਗਈ । ਮੀਕਾ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਪਲਾਜ਼ਾ ਵਿੱਚ ਮੀਡੀਆ ਨਾਲ ਵੀ ਮੁਲਾਕਾਤ ਕੀਤੀ । ਜਿਸ 'ਚ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਲੰਬੇ ਸਮੇਂ ਤੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਕਾਫੀ ਸਮੇਂ ਬਾਅਦ ਗੁਰੂਆਂ ਦੀ ਕਿਰਪਾ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਮੌਕਾ ਮਿਲਿਆ । ਮੀਡੀਆ ਨਾਲ ਗੱਲਬਾਤ ਕਰਦੇ ਮੀਕਾ ਸਿੰਘ ਨੇ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ । ਪਰ ਉਨ੍ਹਾਂ ਸੰਕੇਤ ਦਿੱਤਾ ਕਿ ਉਹ ਜਲਦੀ ਹੀ ਕੁਝ ਨਵਾਂ ਕਰਨ ਜਾ ਰਹੇ ਨੇ, ਜਿਸ ਦੇ ਵੇਰਵੇ ਉਹ ਜਲਦੀ ਮੀਡੀਆ ਨਾਲ ਸਾਂਝਾ ਕਰਨਗੇ । ਜਾਣਕਾਰੀ ਅਨੁਸਾਰ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਦੇ ਨਵੇਂ ਗੀਤ ਕਰਤਮ ਭੁਕਤਮ ਦਾ ਟਾਈਟਲ ਗੀਤ ਰਿਲੀਜ਼ ਹੋਇਆ ਸੀ । 1998 ਵਿੱਚ, 21 ਸਾਲ ਦੀ ਉਮਰ ਵਿੱਚ, ਮੀਕਾ ਸਿੰਘ ਨੇ ਆਪਣੀ ਪਹਿਲੀ ਐਲਬਮ ਸਾਵਨ ਮੈਂ ਲੱਗ ਗਈ ਆਗ ਰਿਲੀਜ਼ ਕੀਤੀ ਸੀ, ਜੋ ਰਿਲੀਜ਼ ਹੋਣ ਤੋਂ ਬਾਅਦ ਤੁਰੰਤ ਹੀ ਹਿੱਟ ਹੋ ਗਈ ਸੀ ।ਦੋ ਦਹਾਕਿਆਂ ਤੋਂ ਵੱਧ ਦੇ ਕੈਰੀਅਰ ਵਿੱਚ, ਮੀਕਾ ਸਿੰਘ ਨੇ ਆਪਣੇ ਆਪ ਨੂੰ ਫਿਲਮ ਇੰਡਸਟਰੀ ਵਿੱਚ ਪ੍ਰਮੁੱਖ ਗਾਇਕਾਂ ਅਤੇ ਰੈਪਰਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ ।