ਛੁੱਟੀ ਆਏ ਫੌਜੀ 'ਤੇ ਛੇ-ਸੱਤ ਲੋਕਾਂ ਵੱਲੋਂ ਜਾਨਲੇਵਾ ਹਮਲਾ

ਪਠਾਨਕੋਟ ਦੇ ਨਜ਼ਦੀਕੀ ਪਿੰਡ ਨਰੰਗਪੁਰ ਵਿਖੇ ਛੁੱਟੀ ਕਰ ਆਏ ਫੌਜੀ ਤੇ ਛੇ, ਸੱਤ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਨਰੰਗਪੁਰ ਦੇ ਰੂਪ ਵਿੱਚ ਹੋਈ ਹੈ।

Update: 2025-06-26 15:28 GMT

ਪਠਾਨਕੋਟ : ਪਠਾਨਕੋਟ ਦੇ ਨਜ਼ਦੀਕੀ ਪਿੰਡ ਨਰੰਗਪੁਰ ਵਿਖੇ ਛੁੱਟੀ ਕਰ ਆਏ ਫੌਜੀ ਤੇ ਛੇ, ਸੱਤ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਨਰੰਗਪੁਰ ਦੇ ਰੂਪ ਵਿੱਚ ਹੋਈ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਫੌਜੀ ਦੇ ਪਿਤਾ ਭਗਵਾਨ ਸਿੰਘ ਨੇ ਦੱਸਿਆ ਕਿ ਉਸ ਨੂੰ ਕਿਸੀ ਨੇ ਦੱਸਿਆ ਕਿ ਛੇ ਸੱਤ ਲੋਕ ਉਸ ਦੇ ਬੇਟੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਰਹੇ ਹਨ ਜਿਸ ਦੇ ਲੋਕਾਂ ਵੱਲੋਂ ਅਤੇ ਉਸ ਦੀ ਪਤਨੀ ਦੇ ਨਾਲ ਮਿਲ ਕੇ ਬੱਚੇ ਨੂੰ ਬਚਾਇਆ ਅਤੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਗੰਭੀਰ ਹੈ ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ 112 ਦੇ ਫੋਨ ਕੀਤਾ ਗਿਆ ਅਤੇ ਪੁਲਿਸ ਮੌਕੇ ਤੇ ਆਈ, ਅਤੇ ਪੁਲਿਸ ਨੂੰ ਵੀ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ। ਉਹਨਾਂ ਪੁਲਿਸ ਨੂੰ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਪਠਾਨਕੋਟ ਸਿਵਲ ਹਸਪਤਾਲ ਦੀ ਐਮਰਜੰਸੀ ਵਿਚ ਤੈਨਾਤ ਡਾਕਟਰ ਪੁਨੀਤ ਗਿੱਲ ਦਾ ਕਹਿਣਾ ਹੈ ਕਿ ਐਮਰਜੰਸੀ ਵਿੱਚ ਇੱਕ ਮਰੀਜ ਆਇਆ ਹੈ, ਜੋ ਕਿ ਕੁਲਵਿੰਦਰ ਕੁਮਾਰ ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ, ਜਿਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ ਇਸ ਦਾ ਇਲਾਜ ਐਮਰਜੰਸੀ ਵਾਰਡ ਵਿੱਚ ਚੱਲ ਰਿਹਾ ਹੈ ਅਤੇ ਐਮ ਆਰ ਆਈ ਦੀ ਰਿਪੋਰਟ ਆਉਣ ਤੋਂ ਬਾਅਦ ਅਗੇਰਲੀ ਕਾਰਵਾਈ ਕੀਤੀ ਜਾਵੇਗੀ।

Tags:    

Similar News