ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਪੁਲਿਸ ਸਾਬਕਾ ਏਆਈਜੀ ਵੱਲੋਂ ਜਵਾਈ ਦੀ ਹੱਤਿਆ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਪੰਜਾਬ ਦੇ ਪੁਲਿਸ ਦੇ ਸਾਬਕਾ ਏਆਈਜੀ ਸਹੁਰੇ ਨੇ ਆਪਣੇ ਆਈਆਰਐਸ ਅਫ਼ਸਰ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਐ, ਜਿਸ ਦਾ ਆਪਣੀ ਪਤਨੀ ਦੇ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ

Update: 2024-08-03 13:42 GMT

ਚੰਡੀਗੜ੍ਹ :  ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਪੰਜਾਬ ਦੇ ਪੁਲਿਸ ਦੇ ਸਾਬਕਾ ਏਆਈਜੀ ਸਹੁਰੇ ਨੇ ਆਪਣੇ ਆਈਆਰਐਸ ਅਫ਼ਸਰ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਐ, ਜਿਸ ਦਾ ਆਪਣੀ ਪਤਨੀ ਦੇ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ ਅਤੇ ਉਹ ਇਸੇ ਕੇਸ ਦੇ ਸਬੰਧ ਵਿਚ ਅਦਾਲਤ ਪੁੱਜੇ ਹੋਏ ਸੀ। 

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਪੁਲਿਸ ਦੇ ਇਕ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਈਆਰਐਸ ਅਫ਼ਸਰ ਜਵਾਈ ਹਰਪ੍ਰੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦੋਵੇਂ ਪਾਰਟੀਆਂ ਤਲਾਕ ਦੇ ਕੇਸ ਨੂੰ ਲੈ ਕੇ ਅਦਾਲਤ ਪੁੱਜੀਆਂ ਹੋਈਆਂ ਸੀ। ਪੁਲਿਸ ਨੇ ਘਟਨਾ ਤੋਂ ਤੁਰੰਤ ਬਾਅਦ ਮੁਲਜ਼ਮ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਮ੍ਰਿਤਕ ਹਰਪ੍ਰੀਤ ਸਿੰਘ ਖੇਤੀ ਵਿਭਾਗ ਵਿਚ ਆਈਆਰਐਸ ਅਧਿਕਾਰੀ ਸੀ, ਜਿਸ ਦਾ ਆਪਣੀ ਪਤਨੀ ਦੇ ਨਾਲ ਕਾਫ਼ੀ ਸਮੇਂ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਅੱਜ ਦੋਵੇਂ ਪੱਖ ਸੁਣਵਾਈ ਦੇ ਲਈ ਅਦਾਲਤ ਵਿਚ ਪੁੱਜੇ ਹੋਏ ਸੀ, ਜਿੱਥੇ ਅਦਾਲਤ ਨੇ ਦੋਵੇਂ ਪੱਖਾਂ ਨੂੰ ਮੈਡੀਏਸ਼ਨ ਸੈਂਟਰ ਭੇਜਿਆ ਹੋਇਆ ਸੀ ਅਤੇ ਦੋਵੇਂ ਪੱਖਾਂ ਦੀ ਕੌਂਸÇਲੰਗ ਚੱਲ ਰਹੀ ਸੀ।

ਇਸੇ ਦੌਰਾਨ ਲੜਕੀ ਦੇ ਪਿਤਾ ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਦੀ ਗੱਲ ਕੀਤੀ। ਉਹ ਆਪਣੇ ਜਵਾਈ ਹਰਪ੍ਰੀਤ ਨੂੰ ਰਸਤਾ ਪੁੱਛਣ ਦੇ ਬਹਾਨੇ ਮੈਡੀਏਸ਼ਨ ਸੈਂਟਰ ਤੋਂ ਬਾਹਰ ਲੈ ਗਿਆ, ਜਿੱਥੇ ਉਨ੍ਹਾਂ ਨੇ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਦੋ ਗੋਲੀਆਂ ਹਰਪ੍ਰੀਤ ਸਿੰਘ ਦੇ ਲੱਗੀਆਂ, ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਜ਼ਮੀਨ ’ਤੇ ਡਿੱਗ ਗਿਆ। ਘਟਨਾ ਵਾਪਰਦਿਆਂ ਹੀ ਕੋਰਟ ਕੰਪਲੈਕਸ ਵਿਚ ਹੜਕੰਪ ਮੱਚ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਹਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਜਾਣਕਾਰੀ ਅਨੁਸਾਰ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਏ। ਅਕਤੂਬਰ 2023 ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲਵਿੰਦਰ ਸਿੱਧੂ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਜ਼ਬਰਦਸਤੀ ਵਸੂਲੀ, ਧੋਖਾਧਡੀ ਅਤੇ ਰਿਸ਼ਵਤ ਲੈਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਦੇ ਮੁਤਾਬਕ ਤਤਕਾਲੀਨ ਏਆਈਜੀ ਆਪਣੇ ਸਾਥੀਆਂ ਨਾਲ ਮਿਲ ਕੇ ਸਰਕਾਰੀ ਕਰਮਚਾਰੀਆਂ ਦੇ ਖ਼ਿਲਾਫ਼ ਨਾਜਾਇਜ਼ ਸ਼ਿਕਾਇਤਾਂ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰਨ ਦਾ ਕੰਮ ਕਰਦੇ ਸੀ।

ਉਨ੍ਹਾਂ ’ਤੇ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਇਲਜ਼ਾਮ ਲੱਗਿਆ ਸੀ, ਜਿਸ ਵਿਚ ਉਹ ਪੰਜਾਬੀ ਵਿਜੀਲੈਂਸ ਦੇ ਏਆਈਜੀ ਬਣ ਕੇ ਲੋਕਾਂਦੀ ਜਾਂਚ ਕਰਨ ਲਈ ਜਾਂਦੇ ਸੀ, ਜਦਕਿ ਉਸ ਦੌਰਾਨ ਉਹ ਕਦੇ ਵੀ ਵਿਜੀਲੈਂਸ ਵਿਚ ਤਾਇਨਾਤ ਨਹੀਂ ਰਹੇ। ਮੋਹਾਲੀ ਪੁਲਿਸ ਨੇ 25 ਅਕਤੂਬਰ 2023 ਨੂੰ ਮਾਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਹ ਵਿਜੀਲੈਂਸ ਦੇ ਅਧਿਕਾਰੀਆਂ ਨਾਲ ਵੀ ਉਲਝ ਗਏ ਸੀ।

ਫਿਲਹਾਲ ਅੱਜ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਮਾਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਐ।

Tags:    

Similar News