ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 19 ਤੋਂ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਵੱਡਾ ਰਾਜ ਪੱਧਰੀ ਸਮਾਗਮ ਮਨਾਇਆ ਜਾਵੇਗਾ। ਅੱਜ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸਨਿਕ ਕੰਪਲੈਕਸ ਤੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ਅਤੇ ਦੀਪਕ ਬਾਲੀ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਅੰਮ੍ਰਿਤਸਰ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਵੱਡਾ ਰਾਜ ਪੱਧਰੀ ਸਮਾਗਮ ਮਨਾਇਆ ਜਾਵੇਗਾ। ਅੱਜ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸਨਿਕ ਕੰਪਲੈਕਸ ਤੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ਅਤੇ ਦੀਪਕ ਬਾਲੀ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪਵਿੱਤਰ ਸ਼ਹਾਦਤ ਸਮਾਗਮ ਨੂੰ ਮਨਾਉਣ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਬਣਾਈ ਗਈ ਹੈ। 19 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਚਾਰ ਵੱਖ ਵੱਖ ਯਾਤਰਾਵਾਂ ਦਾ ਅੰਤ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ 23, 24 ਅਤੇ 25 ਨਵੰਬਰ ਨੂੰ ਵੱਡੇ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਯਾਤਰਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਰਾਹੀਂ ਅਨੰਦਪੁਰ ਸਾਹਿਬ ਤੱਕ ਪਹੁੰਚੇਗੀ। ਰਸਤੇ ਵਿੱਚ ਹਰ ਜਗ੍ਹਾ ਸੰਗਤਾਂ ਲਈ ਪੀਣ ਦੇ ਪਾਣੀ, ਮੈਡੀਕਲ ਸਹੂਲਤਾਂ, ਲੰਗਰ, ਛਬੀਲੇ, ਟਰੈਫਿਕ ਮੈਨੇਜਮੈਂਟ ਅਤੇ ਪਵਿੱਤਰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।
ਅੱਜ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਾਮਲੇ 'ਤੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਮੰਤਰੀ ਸੌਂਦ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਹਰ ਰੋਜ਼ ਸਮੀਖਿਆ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਗਰ ਸਾਡਾ ਸਹਿਯੋਗ ਮੰਗੇ ਕਿਤੇ ਅਸੀਂ ਇਹਨਾਂ ਸ਼ਤਾਬਦੀਆਂ ਵਿੱਚ ਹਰ ਤਰੀਕੇ ਐਸਜੀਪੀਸੀ ਦਾ ਸਹਿਯੋਗ ਕਰਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਲਈ ਇੱਕ ਵੱਡਾ ਮਾਣ ਵਾਲਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਚਾਰ ਪ੍ਰੋਗਰਾਮ ਮੁੱਖ ਰੂਪ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਕੌਂਸਲਰਾਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੰਦਪੁਰ ਸਾਹਿਬ ਤੋਂ ਸਮੂਹ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ। ਸਮਾਗਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਿਰਫ ਰਾਜ ਪੱਧਰ ਦਾ ਨਹੀਂ ਸਗੋਂ ਸੰਸਾਰ ਭਰ ਦੀ ਸੰਗਤ ਲਈ ਵੀ ਇੱਕ ਆਤਮਕ ਜੋੜ ਵਾਲਾ ਪ੍ਰੋਗਰਾਮ ਬਣੇਗਾ।