ਐਨਆਰਆਈ ’ਤੇ ਗੋਲੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਧਾਲੀਵਾਲ

ਅੰਮ੍ਰਿਤਸਰ ਵਿਖੇ ਇਕ ਐਨਆਰਆਈ ਨੂੰ ਕੁੱਝ ਲੋਕਾਂ ਵੱਲੋਂ ਘਰ ਵਿਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਘਰ ਵਿਚ ਵੜ ਕੇ ਸੁਖਚੈਨ ਸਿੰਘ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਦੀ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਐ,...;

Update: 2024-08-24 09:32 GMT

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਇਕ ਐਨਆਰਆਈ ਨੂੰ ਕੁੱਝ ਲੋਕਾਂ ਵੱਲੋਂ ਘਰ ਵਿਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਘਰ ਵਿਚ ਵੜ ਕੇ ਸੁਖਚੈਨ ਸਿੰਘ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਦੀ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਐ, ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਜਾਰੀ ਕਰਕੇ ਸਬੰਧਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਧਾਲੀਵਾਲ ਨੇ ਭਰੋਸਾ ਦਵਾਇਆ ਕਿ ਐਨਆਰਆਈ ਭਰਾਵਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਸਰਕਾਰ ਦਾ ਫਰਜ਼ ਹੈ, ਜਿਨ੍ਹਾਂ ਨੇ ਵੀ ਇਹ ਵਾਰਦਾਤ ਕੀਤੀ ਐ, ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਐਨਆਰਆਈ ਭਰਾਵਾਂ ਨੂੰ ਬੇਨਤੀ ਕੀਤੀ ਕਿ ਜੋ ਵੀ ਉਨ੍ਹਾਂ ਨੇ ਜ਼ਮੀਨਾਂ-ਜਾਇਦਾਦਾਂ ਦੇ ਮਾਮਲੇ ਚੱਲ ਰਹੇ ਹਨ, ਉਨ੍ਹਾਂ ਨੂੰ ਮਿਲ ਬੈਠ ਕੇ ਨਿਬੇੜਿਆ ਜਾਵੇ।

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ, ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ, ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ, ਪੰਜਾਬ ਦੇ ਹਾਲਾਤ ਦੇਖ ਬਹੁਤ ਦੁਖੀ ਹਾਂ, ਅੱਜ ਸਵੇਰੇ ਦੁਬੁਰਜੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵੀਰ ਸੁਖਚੈਨ ਸਿੰਘ ਦੇ ਘਰ ਵੜ ਕੇ ਬਦਮਾਸ਼ਾਂ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਮਾਤਾ ਜੀ ਆਪਣੇ ਪੁੱਤ ਅਤੇ ਮਾਸੂਮ ਬੱਚਾ ਆਪਣੇ ਪਿਤਾ ਨੂੰ ਬਚਾਉਣ ਲਈ ਹੱਥ ਜੋੜ ਰਹੇ ਹਨ ਪਰ ਨਿਰਦਈ ਬਦਮਾਸ਼ਾਂ ਨੇ ਇੱਕ ਨਹੀਂ ਸੁਣੀ।’’

Tags:    

Similar News