ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਾਣਕਾਰੀ ਅਨੁਸਾਰ ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਬਿਜਲੀ ਅਤੇ ਹਵਾ ਚੱਲਣ ਦੀ ਜ਼ਿਆਦਾ ਸੰਭਾਵਨਾ ਹੈ ।;
ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਪੰਜਾਬ ਦੇ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹੈ ਹੈ , ਜਿਸ ਤੋਂ ਬਾਅਦ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਜਿਸ ਤੋਂ ਬਾਅਦ ਤੱਪਦੀ ਗਰਮੀ ਅਤੇ ਹੁੰਮਸ ਤੋਂ ਅੱਜ ਰਾਹਤ ਮਿਲ ਸਕਦੀ ਹੈ । ਮਿਲੀ ਜਾਣਕਾਰੀ ਅਨੁਸਾਰ ਬੀਤੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਇਹ ਔਸਤ ਤਾਪਮਾਨ ਨਾਲੋਂ 4.3 ਡਿਗਰੀ ਵੱਧ ਰਿਹਾ ਹੈ । ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ 30 ਸ਼ਹਿਰਾਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਤੋਂ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ ।
ਇੰਨਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ
ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜਿਹੜੇ ਜ਼ਿਲ੍ਹੇ ਪਹਾੜੀ ਖੇਤਰਾਂ ਨਾਲ ਹੱਦਾਂ ਸਾਂਝੇ ਕਰਦੇ ਨੇ ਉਨ੍ਹਾਂ 'ਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ ਅਤੇ ਇਸਦੇ ਨਾਲ ਹੀ ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਬਿਜਲੀ ਅਤੇ ਹਵਾ ਚੱਲਣ ਦੀ ਜ਼ਿਆਦਾ ਸੰਭਾਵਨਾ ਹੈ । ਜੇਕਰ ਗੱਲ ਕੀਤੀ ਜਾਵੇ ਪਟਿਆਲਾ, ਰਾਪਜੂਰਾ, ਡੇਰਾਬੱਸੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਭੁਲੱਥ, ਦਸੂਹਾ, ਮੁਕੇਰੀਆ, ਵਿੱਚ ਹਲਕੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ।
ਬਠਿੰਡਾ ਚ ਬੀਤੇ ਦਿਨ ਮੌਸਮ ਵਿਭਾਗ ਮੁਤਾਬਕ ਸਭ ਤੋਂ ਜ਼ਿਆਦਾ ਗਰਮੀ ਰਿਕਾਰਡ ਕੀਤੀ ਗਈ ਹੈ , ਜਿਸ 'ਚ ਤਾਪਮਾਨ 40.9 ਡਿਗਰੀ ਦੇ ਲੱਗਭਗ ਰਿਹਾ ਹੈ ।
ਜਲੰਧਰ 'ਚ ਬੀਤੇ ਦਿਨ ਤਾਪਮਾਨ 37.6 ਡਿਗਰੀ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਦਾ ਵੀ ਸਾਹਮਣਾ ਕਰਨਾ ਪਿਆ ਹੈ ।
ਅੰਮ੍ਰਿਤਸਰ 'ਚ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਿਹਾ ਅਤੇ ਜ਼ਿਆਦਾ ਤਾਪਮਾਨ 38.8 ਡਿਗਰੀ ਰਿਕਾਰਡ ਕੀਤਾ ਗਿਆ ਹੈ ।
ਪਟਿਆਲਾ 'ਚ ਬੀਤੇ ਦਿਨ ਤਾਪਮਾਨ 29 ਡਿਗਰੀ ਤੋਂ ਲੈ ਕੇ 37 ਡਿਗਰੀ ਤੱਕ ਰਿਹਾ ਹੈ