ਸਬ ਇੰਸਪੈਕਟਰ ਮਨਮੋਹਨ ਸਿੰਘ ਨੇ ਡਿਊਟੀ ਦੌਰਾਨ ਤੋੜਿਆ ਦਮ

ਅੰਮ੍ਰਿਤਸਰ ਵਿਖੇ ਆਨ ਡਿਊਟੀ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਅਚਾਨਕ ਮੌਤ ਹੋ ਗਈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਸ਼ਹਿਰ ਦੇ ਚਾਟੀਵਿੰਡ ਗੇਟ ਸ਼ਿਵਪੁਰੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ।

Update: 2024-06-16 11:24 GMT

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਆਨ ਡਿਊਟੀ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਅਚਾਨਕ ਮੌਤ ਹੋ ਗਈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਸ਼ਹਿਰ ਦੇ ਚਾਟੀਵਿੰਡ ਗੇਟ ਸ਼ਿਵਪੁਰੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ, ਮੌਕੇ ’ਤੇ ਪੁੱਜੇ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਅੰਮ੍ਰਿਤਸਰ ਵਿਖੇ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਅਚਾਨਕ ਆਨ ਡਿਊਟੀ ਮੌਤ ਹੋ ਗਈ, ਉਹ ਕਾਫ਼ੀ ਸਮੇਂ ਤੋਂ ਐਸਐਸਪੀ ਆਰਐਨ ਢੋਕੇ ਨਾਲ ਡਿਊਟੀ ਨਿਭਾਅ ਰਹੇ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਸਬ ਇੰਸਪੈਕਟਰ ਦੇ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਡਿਊਟੀ ਦੌਰਾਨ ਅਚਾਨਕ ਮੌਤ ਹੋ ਗਈ ਐ ਜੋ ਪਿਛਲੇ 32 ਸਾਲਾਂ ਤੋਂ ਮਹਿਕਮੇ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸੀ।

ਇਸੇ ਤਰ੍ਹਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਸਤਬੀਰ ਸਿੰਘ ਨੇ ਆਖਿਆ ਕਿ ਸਬ ਇੰਸਪੈਕਟਰ ਮਨਮੋਹਨ ਸਿੰਘ ਮਹਿਕਮੇ ਦੇ ਕਿਸੇ ਕੰਮ ਲਈ ਗਏ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਮਾਣਯੋਗ ਡੀਜੀਪੀ ਨੂੰ ਲਿਖ ਕੇ ਭੇਜ ਦਿੱਤਾ ਗਿਆ ਏ, ਉਨ੍ਹਾਂ ਦੇ ਹੁਕਮਾਂ ਮੁਤਾਬਕ ਹੀ ਅਗਲੀ ਕਾਰਵਾਈ ਹੋਵੇਗੀ।

ਮ੍ਰਿਤਕ ਸਬ ਇੰਸਪੈਕਟਰ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਚਾਟੀਵਿੰਡ ਗੇਟ ਸ਼ਿਵਪੁਰੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀ ਪੁੱਜੇ ਹੋਏ ਸਨ।

ਦੱਸ ਦਈਏ ਕਿ ਮਰਹੂਮ ਸਬ ਇੰਸਪੈਕਟਰ ਮਨਮੋਹਨ ਸਿੰਘ ਆਪਣੇ ਪਿੱਛੇ ਆਪਣੀਆਂ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਏ ਪਰ ਪੁਲਿਸ ਪ੍ਰਸਾਸ਼ਨ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਜਾ ਰਿਹਾ ਏ।

Tags:    

Similar News