ਸੁਖਬੀਰ ਬਾਦਲ ਹਾਲੇ ਵੀ ਗੁਨਾਹ ’ਤੇ ਗੁਨਾਹ ਕਰੀ ਜਾ ਰਿਹੈ : ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੁਖਬੀਰ ਬਾਦਲ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ’ਤੇ ਤਿੱਖੇ ਸਵਾਲ ਉਠਾਏ ਗਏ ਨੇ। ਉਨ੍ਹਾਂ ਸੁਖਬੀਰ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਪੰਥ ਦੀ ਮਰਿਆਦਾ ਬਾਰੇ ਬਿਲਕੁਲ ਪਤਾ ਨਹੀਂ,;

Update: 2024-09-01 13:37 GMT

ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੁਖਬੀਰ ਬਾਦਲ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ’ਤੇ ਤਿੱਖੇ ਸਵਾਲ ਉਠਾਏ ਗਏ ਨੇ। ਉਨ੍ਹਾਂ ਸੁਖਬੀਰ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਪੰਥ ਦੀ ਮਰਿਆਦਾ ਬਾਰੇ ਬਿਲਕੁਲ ਪਤਾ ਨਹੀਂ, ਜਦੋਂ ਉਸ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਏ ਤਾਂ ਉਨ੍ਹਾਂ ਨੇ ਹਾਲੇ ਤੱਕ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ?

ਸੁਖਬੀਰ ਬਾਦਲ ਦੇ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ’ਤੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਥ ਦੀ ਮਰਿਆਦਾ ਮੁਤਾਬਕ ਜਿਸ ਕਿਸੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾਵੇ, ਉਹ ਕਿਸੇ ਵੀ ਸਿੱਖ ਸੰਸਥਾ ਦਾ ਮੈਂਬਰ ਨਹੀਂ ਰਹਿ ਸਕਦਾ ਪਰ ਸੁਖਬੀਰ ਬਾਦਲ ਨੇ ਅਜੇ ਤੱਕ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ। ਬੀਬੀ ਨੇ ਆਖਿਆ ਕਿ ਸੁਖਬੀਰ ਨੇ ਆਪਣੀ ਆਕੜ ਹਾਲੇ ਵੀ ਬਰਕਰਾਰ ਰੱਖੀ ਹੋਈ ਐ, ਜੇਕਰ ਉਹ ਵਾਕਈ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੁੰਦੇ ਤਾਂ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਆਉਂਦੇ, ਜੋ ਮਰਿਆਦਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਪੇਸ਼ ਹੋਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਫ਼ੈਸਲੇ ਦੇ ਦੂਜੇ ਦਿਨ ਹੀ ਅਕਾਲ ਤਖ਼ਤ ਸਾਹਿਬ ’ਤੇ ਸਪੱਸ਼ਟੀਕਰਨ ਦੇਣ ਲਈ ਪਹੁੰਚ ਗਏ। ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਫਿਰ ਤੋਂ ਮੀਟਿੰਗ ਹੋਵੇਗੀ, ਜਿਸ ਵਿਚ ਸੁਖਬੀਰ ਬਾਦਲ ਲਈ ਸਜ਼ਾ ਤੈਅ ਕੀਤੀ ਜਾਵੇਗੀ।

Tags:    

Similar News