ਸੁਖਬੀਰ ਬਾਦਲ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ : ਮਾਲਵਿੰਦਰ ਕੰਗ

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ ਅਤੇ ਇਹ ਹੁਕਮ ਉਦੋਂ ਤੱਕ ਲਾਗੂ ਰਹਿਣਗੇ ਜਦੋਂ ਤੱਕ ਸੁਖਬੀਰ ਬਾਦਲ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗ ਲੈਂਦੇ।

Update: 2024-08-30 10:53 GMT

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ ਅਤੇ ਇਹ ਹੁਕਮ ਉਦੋਂ ਤੱਕ ਲਾਗੂ ਰਹਿਣਗੇ ਜਦੋਂ ਤੱਕ ਸੁਖਬੀਰ ਬਾਦਲ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗ ਲੈਂਦੇ। ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਐ।

ਇਸ ਸਬੰਧੀ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲਏ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਜਥੇਦਾਰ ਸਾਹਿਬ ਨੇ ਕਿਹਾ ਏ ਕਿ ਸੁਖਬੀਰ ਬਾਦਲ ਨੇ ਗੁਨਾਹ ਕੀਤਾ ਹੈ ਤਾਂ ਗੁਨਾਹ ਸ਼ਬਦ ਵਿਚ ਕਈ ਗੱਲਾਂ ਸ਼ਾਮਲ ਹੋ ਜਾਂਦੀਆਂ ਹਨ। ਜਥੇਦਾਰ ਸਾਹਿਬ ਦੇ ਬਿਆਨ ਨਾਲ ਇਹ ਗੱਲ ਤਾਂ ਸਪੱਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ ਗ਼ਲਤੀ ਨਹੀਂ ਗੁਨਾਹ ਕੀਤਾ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਇਹ ਕਹਿ ਰਹੇ ਸਨ। ਉਨ੍ਹਾਂ ਆਖਿਆ ਕਿ ਹੁਣ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਉਧਰ ਸੁਖਬੀਰ ਸਿੰਘ ਬਾਦਲ ਨੇ ਇਸ ਹੁਕਮ ਨੂੰ ਪ੍ਰਵਾਨ ਕਰਦਿਆਂ ‘ਐਕਸ’ ’ਤੇ ਲਿਖਿਆ ਹੈ, ‘‘ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।’’

Tags:    

Similar News