ਸੁਖਬੀਰ ਬਾਦਲ ਦੇ ਕਰੀਬੀ ਡਿੰਪੀ ਢਿੱਲੋਂ ਨੇ ਅਕਾਲੀ ਦਲ ਛੱਡਿਆ

ਪੰਜਾਬ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਡਾਊਨ ਗ੍ਰਾਫ਼ ਵੱਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬ ਮੰਨੇ ਜਾਂਦੇ ਡਿੰਪੀ ਢਿੱਲੋਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਡਿੰਪੀ ਢਿੱਲੋਂ ਪਿਛਲੇ ਸਮੇਂ ਦੌਰਾਨ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।

Update: 2024-08-25 13:03 GMT

ਗਿੱਦੜਬਾਹਾ : ਪੰਜਾਬ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਡਾਊਨ ਗ੍ਰਾਫ਼ ਵੱਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬ ਮੰਨੇ ਜਾਂਦੇ ਡਿੰਪੀ ਢਿੱਲੋਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਡਿੰਪੀ ਢਿੱਲੋਂ ਪਿਛਲੇ ਸਮੇਂ ਦੌਰਾਨ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਲਈ ਇਹ ਅਜਿਹੇ ਸਮੇਂ ਇਕ ਵੱਡਾ ਝਟਕਾ ਹੈ, ਜਦੋਂ ਉਸ ਵੱਲੋਂ ਚਾਰ ਜ਼ਿਮਨੀ ਚੋਣਾਂ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਡਿੰਪੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵੀ ਕੀਤੀ ਗਈ ਸੀ।

ਜਾਣਕਾਰੀ ਅਨੁਸਾਰ ਡਿੰਪੀ ਢਿੱਲੋਂ ਜ਼ਿਮਨੀ ਚੋਣਾਂ ਵਿਚ ਗਿੱਦੜਬਾਹਾ ਤੋਂ ਟਿਕਟ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ। ਇਹ ਵੀ ਕਿਹਾ ਜਾ ਰਿਹਾ ਏ ਕਿ ਡਿੰਪੀ ਢਿੱਲੋਂ ਵੱਲੋਂ ਇਹ ਆਖਿਆ ਗਿਆ ਸੀ ਕਿ ਪਾਰਟੀ ਕਿਸੇ ਤੀਜੇ ਵਿਅਕਤੀ ਨੂੰ ਇੱਥੋਂ ਚੋਣ ਨਾ ਲੜਾਏ, ਜੇਕਰ ਸੁਖਬੀਰ ਬਾਦਲ ਖ਼ੁਦ ਚੋਣ ਲੜਨਾ ਚਾਹੁਣ ਤਾਂ ਉਨ੍ਹਾਂ ਦਾ ਸਾਥ ਜ਼ਰੂਰ ਦਿੱਤਾ ਜਾਵੇਗਾ ਪਰ ਤੀਜੇ ਵਿਅਕਤੀ ਦਾ ਸਾਥ ਨਹੀਂ ਦਿੱਤਾ ਜਾਵੇਗਾ।

ਦੱਸ ਦਈਏ ਕਿ ਨਿਊ ਦੀਪ ਟਰਾਂਸਪੋਰਟ ਦੇ ਮਾਲਕ ਡਿੰਪੀ ਢਿੱਲੋਂ ਸੁਖਬੀਰ ਬਾਦਲ ਦੇ ਖ਼ਾਸ ਕਰੀਬੀਆਂ ਵਿਚੋਂ ਇਕ ਮੰਨੇ ਜਾਂਦੇ ਹਨ।

Tags:    

Similar News