ਅਦਾਲਤ ’ਚ ਮੁਸੀਬਤ ਬਣੂ ਸੁਖਬੀਰ ਬਾਦਲ ਦਾ ਕਬੂਲਨਾਮਾ?
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਨੇ ਕਿਉਂਕਿ ਉਨ੍ਹਾਂ ’ਤੇ ਸਾਲ 2007 ਤੋਂ ਲੈ ਕੇ 2017 ਤੱਕ ਪੰਜਾਬ ਦੀ ਸੱਤਾ ਵਿਚ ਰਹਿੰਦਿਆਂ ਸਿੱਖ ਸਿਧਾਂਤਾਂ ਅਤੇ ਪੰਥਕ ਭਾਵਨਾਵਾਂ ਦੇ ਉਲਟ ਕੰਮ ਕਰਨ ਦੇ ਦੋਸ਼ ਨੇ, ਜੋ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਬੂਲ ਕੀਤੇ।;
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਨੇ ਕਿਉਂਕਿ ਉਨ੍ਹਾਂ ’ਤੇ ਸਾਲ 2007 ਤੋਂ ਲੈ ਕੇ 2017 ਤੱਕ ਪੰਜਾਬ ਦੀ ਸੱਤਾ ਵਿਚ ਰਹਿੰਦਿਆਂ ਸਿੱਖ ਸਿਧਾਂਤਾਂ ਅਤੇ ਪੰਥਕ ਭਾਵਨਾਵਾਂ ਦੇ ਉਲਟ ਕੰਮ ਕਰਨ ਦੇ ਦੋਸ਼ ਨੇ, ਜੋ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਬੂਲ ਕੀਤੇ। ਇਸ ਮਗਰੋਂ ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ ਵੀ ਹੋ ਚੁੱਕਿਆ ਏ ਪਰ ਇਸ ਦੌਰਾਨ ਸੁਖਬੀਰ ਦੇ ਕਬੂਲਨਾਮੇ ਦੀ ਜੋ ਚਰਚਾ ਚੱਲ ਰਹੀ ਐ,, ਉਹ ਇਹ ਐ,, ਕੀ ਸੁਖਬੀਰ ਬਾਦਲ ਦਾ ਕਬੂਲਨਾਮਾ ਦਾ ਅਦਾਲਤ ਵਿਚ ਮੁਸੀਬਤ ਬਣੇਗਾ? ਕੀ ਸੁਖਬੀਰ ਬਾਦਲ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ?
ਦੋ ਦਸੰਬਰ ਨੂੰ ਸਿੱਖਾਂ ਦੀ ਸੁਪਰੀਮ ਮੰਨੇ ਜਾਂਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਰਕਾਰ ਸਮੇਂ ਹੋਏ ਗੁਨਾਹਾਂ ਨੂੰ ਇਕ ਇਕ ਕਰਕੇ ਕਬੂਲ ਕੀਤਾ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਮੇਤ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਹੁਣ ਪਿਛਲੇ ਚਾਰ ਦਿਨਾਂ ਤੋਂ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਆਪੋ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਨੇ,,, ਜਿਸ ਦੌਰਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ ਵੀ ਹੋ ਚੁੱਕਿਆ ਏ।
ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਖਬੀਰ ਬਾਦਲ ਵੱਲੋਂ ਗੁਨਾਹ ਕਬੂਲ ਕੀਤੇ ਗਏ,, ਉਸ ਤੋਂ ਸਾਰੇ ਲੋਕ ਹੈਰਾਨ ਨੇ ਕਿ ਕਿਵੇਂ ਇਨ੍ਹਾਂ ਨੇ ਪੰਥਕ ਸਰਕਾਰ ਦੀ ਅਗਵਾਈ ਕਰਦਿਆਂ ਪੰਥਕ ਰਵਾਇਤਾਂ ਤੋਂ ਉਲਟ ਕੰਮ ਕੀਤੇ ਅਤੇ ਪੰਥਕ ਰਵਾਇਤਾਂ ਦਾ ਜਮ ਕੇ ਘਾਣ ਕੀਤਾ। ਸੁਖਬੀਰ ਬਾਦਲ ਦੇ ਇਸ ਕਬੂਲਨਾਮੇ ਤੋਂ ਬਾਅਦ ਲੋਕਾਂ ਵਿਚ ਚਰਚਾ ਛਿੜੀ ਹੋਈ ਐ ਕਿ ਹੁਣ ਸੁਖਬੀਰ ਬਾਦਲ ਪੂਰੀ ਤਰ੍ਹਾਂ ਕਾਨੂੰਨੀ ਸ਼ਿਕੰਜੇ ਵਿਚ ਫਸ ਚੁੱਕਿਆ ਏ, ਜੋ ਜੇਲ੍ਹ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਲੈ ਕੇ ਜਾਵੇਗਾ। ਕੀ ਵਾਕਈ ਇਹ ਗੱਲ ਸੱਚ ਐ ਕਿ ਇਹ ਕਬੂਲਨਾਮਾ ਸੁਖਬੀਰ ਬਾਦਲ ਦੇ ਲਈ ਵੱਡੀ ਮੁਸੀਬਤ ਬਣੇਗਾ? ਇਸ ਬਾਰੇ ਦੱਸਣ ਤੋਂ ਪਹਿਲਾਂ ਤੁਹਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸੁਖਬੀਰ ਨੂੰ ਪੁੱਛੇ ਗਏ ਉਹ ਸਵਾਲ ਸੁਣਾ ਦੇਨੇ ਆਂ, ਜਿਨ੍ਹਾਂ ਨੂੰ ਬੇਹੱਦ ਧਿਆਨ ਨਾਲ ਸੁਣਨ ਦੀ ਲੋੜ ਐ, ਉਸ ਤੋਂ ਬਾਅਦ ਕਰਾਂਗੇ ਇਸ ਦੇ ਕਾਨੂੰਨੀ ਪੱਖ ਦੀ ਗੱਲ :
ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੇ ਫਸੀਲ ਤੋਂ ਜਥੇਦਾਰ ਰਘਬੀਰ ਸਿੰਘ ਨੇ ਪਹਿਲਾ ਸੁਖਬੀਰ ਬਾਦਲ ਖ਼ਿਲਾਫ਼ ਲੱਗੇ ਇਲਜ਼ਾਮਾਂ ਨੂੰ ਪੜ੍ਹ ਕੇ ਸੁਣਾਇਆ ਅਤੇ ਫਿਰ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਈ ਸਵਾਲ ਪੁੱਛੇ, ਜਿਸ ਦਾ ਜਵਾਬ ਹਾਂ ਜਾਂ ਨਾਂਹ ਵਿਚ ਦੇਣ ਲਈ ਆਖਿਆ। ਉਹ ਸਵਾਲ ਅਤੇ ਜਵਾਬ ਇਸ ਤਰ੍ਹਾਂ ਨੇ :
ਪਹਿਲਾ ਸਵਾਲ : ਅਕਾਲੀ ਸਰਕਾਰ ਵੇਲੇ ਜ਼ਾਲਮ ਅਫ਼ਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਝੂਠੇ ਮੁਕਾਬਲਿਆਂ ਵਿਚ ਪੰਜਾਬ ਦੇ ਕਈ ਨੌਜਵਾਨਾਂ ਨੂੰ ਸ਼ਹੀਦ ਕੀਤਾ?
ਸੁਖਬੀਰ ਨੇ ਜਵਾਬ ਦਿੱਤਾ ਹਾਂ ਜੀ
ਦੂਜਾ ਸਵਾਲ : ਸੌਦਾ ਸਾਧ ਨੂੰ ਬਿਨਾਂ ਮੰਗੇ ਮੁਆਫ਼ੀ ਦੇਣ ਲਈ ਜਥੇਦਾਰਾਂ ਨੂੰ ਆਪਣੀ ਰਿਹਾਇਸ਼ ’ਤੇ ਬੁਲਾ ਕੇ ਚਿੱਠੀ ਦੇਣਾ, ਕੀ ਇਹ ਗੁਨਾਹ ਤੁਸੀਂ ਕੀਤਾ ਹੈ?
ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ ਹਾਂਜੀ
ਤੀਜਾ ਸਵਾਲ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ, ਕੰਧਾਂ ’ਤੇ ਪੋਸਟਰ ਲਗਾਏ ਗਏ, ਚੋਰੀ ਕਰਨ ਵਾਲਿਆਂ ਨੇ ਸਰੂਪਾਂ ਦੇ ਅੰਗ ਪਾੜੇ, ਬਹਿਬਲ ਕਲਾਂ ਗੋਲੀਕਾਂਡ ਵਿਚ ਦੋ ਲੋਕਾਂ ਦੀ ਮੌਤ ਹੋਈ, ਕੀ ਇਹ ਗੁਨਾਹ ਹੋਏ?
ਸੁਖਬੀਰ ਨੇ ਜਵਾਬ ਦਿੱਤਾ ‘ਜੀ ਗੁਨਾਹ ਹੋਇਆ।’
ਇਸੇ ਤਰ੍ਹਾਂ ਚੌਥੇ ਸਵਾਲ ਵਿਚ ਜਥੇਦਾਰ ਨੇ ਪੁੱਛਿਆ : ਸ਼੍ਰੋਮਣੀ ਕਮੇਟੀ ਨੂੰ ਸੌਦਾ ਸਾਧ ਦੀ ਮੁਆਫ਼ੀ ਬਾਰੇ ਫ਼ੈਸਲੇ ਨੂੰ ਸਹੀ ਠਹਿਰਾਉਣ ਲਈ ਪੋਸਟਰ ਛਪਵਾਉਣ ਲਈ ਗੋਲਕ ਦੇ ਪੈਸੇ ਖ਼ਰਚ ਕੀਤੇ ਸੀ?
ਸੁਖਬੀਰ ਬਾਦਲ ਨੇ ਕਿਹਾ,, ਹਾਂ ਜੀ
ਇਹ ਸਨ ਜਥੇਦਾਰ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਪੁੱਛੇ ਗਏ ਸਵਾਲ ਅਤੇ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਜਵਾਬ,,,,, ਹੁਣ ਗੱਲ ਕਰਦੇ ਆਂ ਕਿ ਸੁਖਬੀਰ ਬਾਦਲ ਦੇ ਇਸ ਕਬੂਲਨਾਮੇ ਦਾ ਅਦਾਲਤੀ ਕੇਸ ਵਿਚ ਕੀ ਕਾਨੂੰਨੀ ਅਸਰ ਪਵੇਗਾ। ਇਸ ਸਬੰਧੀ ਕੁੱਝ ਕਾਨੂੰਨੀ ਮਾਹਿਰਾਂ ਅਤੇ ਸਿੱਖ ਸਿਆਸਤ ਦੀ ਸਮਝ ਰੱਖਣ ਵਾਲੇ ਮਾਹਿਰਾਂਦਾ ਕਹਿਣਾ ਏ ਕਿ ਸੁਖਬੀਰ ਬਾਦਲ ਨੇ ਬੇਸ਼ੱਕ ਆਪਣੇ ’ਤੇ ਲੱਗੇ ਇਲਜ਼ਾਮਾਂ ਨੂੰ ਕਬੂਲ ਕਰ ਲਿਆ ਹੈ ਪਰ ਉਸ ਵਿਚ ਕੁੱਝ ਵੀ ਅਜਿਹਾ ਨਹੀਂ ਐ, ਜੋ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਆਧਾਰ ਬਣ ਸਕੇ।
ਇਸ ਮਾਮਲੇ ਵਿਚ ਪ੍ਰਸਿੱਧ ਸਿੱਖ ਵਕੀਲ ਹਰਵਿੰਦਰ ਸਿੰਘ ਫੂਲਕਾ ਦਾ ਕਹਿਣਾ ਏ ਕਿ ਸੁਖਬੀਰ ਬਾਦਲ ’ਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਾਮਲ ਰਹੇ ਪੁਲਿਸ ਅਫ਼ਸਰਾਂ ਨੂੰ ਹੁਕਮ ਦੇਣ ਦਾ ਦੋਸ਼ ਐ ਪਰ ਜਥੇਦਾਰ ਸਾਹਿਬਾਨ ਵੱਲੋਂ ਸਿੱਧੇ ਤੌਰ ’ਤੇ ਇਸ ਬਾਬਤ ਕੋਈ ਸਵਾਲ ਨਹੀਂ ਪੁੱਛਿਆ ਗਿਆ। ਇਸ ਕਰਕੇ ਸੁਖਬੀਰ ਦੇ ਕਬੂਲਨਾਮੇ ਦਾ ਕੋਈ ਵੀ ਕਾਨੂੰਨੀ ਆਧਾਰ ਨਹੀਂ ਐ। ਇਸੇ ਤਰ੍ਹਾਂ ਕੁੱਝ ਹੋਰ ਮਾਹਿਰਾਂ ਦਾ ਕਹਿਣਾ ਏ ਕਿ ਸੁਖਬੀਰ ਸਿੰਘ ਬਾਦਲ ਦੇ ਕਬੂਲਨਾਮੇ ਦਾ ਸਿਰਫ਼ ਧਾਰਮਿਕ ਆਧਾਰ ਐ, ਇਸ ਤੋਂ ਇਲਾਵਾ ਹੋਰ ਕੁੱਝ ਨਹੀਂ।
ਸੋ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਕਬੂਲਨਾਮੇ ਦਾ ਅਦਾਲਤ ਵਿਚ ਚੱਲ ਰਹੇ ਕੇਸ ’ਤੇ ਕੋਈ ਜ਼ਿਆਦਾ ਅਸਰ ਨਹੀਂ ਪਵੇਗਾ ਅਤੇ ਨਾ ਹੀ ਇਹ ਕਬੂਲਨਾਮਾ ਸੁਖਬੀਰ ਬਾਦਲ ਲਈ ਕਾਨੂੰਨੀ ਤੌਰ ’ਤੇ ਕੋਈ ਮੁਸੀਬਤ ਬਣੇਗਾ,,, ਪਰ ਇਸ ਕਬੂਲਨਾਮੇ ਤੋਂ ਬਾਅਦ ਸੁਖਬੀਰ ਬਾਦਲ ਦਾ ਸਿਆਸੀ ਕਰੀਅਰ ਕਿੰਨਾ ਕੁ ਸਫ਼ਲ ਹੋ ਸਕੇਗਾ, ਇਸ ਬਾਰੇ ਫਿਲਹਾਲ ਕੁੱਝ ਨਹੀਂ ਕਿਹਾ ਜਾ ਸਕਦਾ।
ਉਂਝ ਪਿਛਲੇ ਇਤਿਹਾਸ ’ਤੇ ਝਾਤ ਮਾਰੀਏ ਤਾਂ ਅਕਾਲ ਤਖ਼ਤ ਤੋਂ ਲਗਾਈ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਜ਼ਿਆਦਾਤਰ ਸਿੱਖ ਆਗੂਆਂ ਦਾ ਸਿਆਸੀ ਕਰੀਅਰ ਖ਼ਤਮ ਹੋ ਕੇ ਰਹਿ ਗਿਆ,,, ਪਰ ਇਸ ਧਾਰਮਿਕ ਸਜ਼ਾ ਤੋਂ ਬਾਅਦ ਸੁਖਬੀਰ ਬਾਦਲ ਦਾ ਸਿਆਸੀਅ ਕਰੀਅਰ ਖ਼ਤਮ ਹੋਵੇਗਾ ਜਾਂ ਚਮਕੇਗਾ,, ਇਹ ਫ਼ੈਸਲਾ ਜਨਤਾ ਜਨਾਰਦਨ ਦੇ ਹੱਥ ਵਿਚ ਐ,,, ਅਤੇ ਇਹ ਫ਼ੈਸਲਾ ਆਉਣ ਵਾਲੀਆਂ ਚੋਣਾਂ ਵਿਚ ਹੋ ਜਾਵੇਗਾ।
ਸੋ ਤੁਹਾਡਾ ਇਸ ਮਾਮਲੇ ਨੂੰ ਲੈ ਕੇ ਕੀ ਕਹਿਣਾ ਏ, ਸਾਨੂੰ ਕੁਮੈਂਟ ਜ਼ਰੀਏ ਆਪਣੀ ਰਾਇ ਸਾਂਝੀ ਕਰੋ। ਹੋਰ ਜਾਣਕਾਰੀ ਅਤੇ ਤਾਜ਼ਾ ਖ਼ਬਰਾਂ ਲਈ ਦੇਖਦੇ ਰਹੋ ਹਮਦਰਦ ਟੀਵੀ