ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ ਨੇ ਗੱਡੇ ਜਿੱਤ ਦੇ ਝੰਡੇ

ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,61,713 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ ਨੂੰ 2,78,701 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਅਮਨ ਸ਼ੇਰ ਸਿੰਘ 2,75,416 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ।;

Update: 2024-06-04 12:59 GMT

ਚੰਡੀਗੜ੍ਹ: ਪੰਜਾਬ ਲੋਕ ਸਭਾ ਚੋਣਾਂ ਦੀ ਗਿਣਤੀ ਵਿੱਚ ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਭਾਜਪਾ ਦੇ ਦਿਨੇਸ਼ ਬੱਬੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 83,012 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ।

ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,61,713 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ ਨੂੰ 2,78,701 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਅਮਨ ਸ਼ੇਰ ਸਿੰਘ 2,75,416 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ।

ਜਿੱਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿੱਚ ਵਰਕਰਾਂ, ਕੇਂਦਰ ਦੀ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਦਾ ਬਹੁਤ ਵੱਡਾ ਯੋਗਦਾਨ ਹੈ। ਗੁਰਦਾਸਪੁਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਿੱਤ ਦੇ ਮਾਣ ਨੂੰ ਉਹ ਉਮਰ ਭਰ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਉਣਗੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ।

ਜਿੱਤ 'ਤੇ ਵਰਕਰ ਖੁਸ਼

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਮਾਤ ਦਿੰਦੇ ਹੋਏ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਜਿੱਤ ਦੀ ਖ਼ਬਰ ਮਿਲਦਿਆਂ ਹੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਰਹੇ ਰੰਧਾਵਾ ਦਾ ਢੋਲ ਅਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ।

ਵਰਕਰਾਂ ਦਾ ਵੱਡਾ ਯੋਗਦਾਨ

ਜਿੱਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿੱਚ ਵਰਕਰਾਂ, ਕੇਂਦਰ ਦੀ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਦਾ ਬਹੁਤ ਵੱਡਾ ਯੋਗਦਾਨ ਹੈ। ਗੁਰਦਾਸਪੁਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਿੱਤ ਦੇ ਮਾਣ ਨੂੰ ਉਹ ਉਮਰ ਭਰ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਉਣਗੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ।

Tags:    

Similar News