ਲਓ ਜੀ, ਹੁਣ ਦਿੱਲੀ ਵੱਲ ਕੂਚ ਕਰਨਗੇ ਕਿਸਾਨ
ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ ਏ, ਇਹ ਫ਼ੈਸਲਾ ਚੰਡੀਗੜ੍ਹ ਵਿਚ ਹੋਈ ਕਿਸਾਨਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨ 9 ਮਹੀਨੇ ਤੋਂ ਚੁੱਪ ਬੈਠੇ ਹੋਏ ਨੇ ਪਰ ਸਰਕਾਰਾਂ ਵੱਲੋਂ ਕਿਸਾਨਾਂ ਦੀ ਅਣਦੇਖੀ ਕੀਤੀ ਜਾ ਰਹੀ ਐ, ਜਿਸ ਕਰਕੇ ਹੁਣ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ ਏ।;
ਚੰਡੀਗੜ੍ਹ : ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ ਏ, ਇਹ ਫ਼ੈਸਲਾ ਚੰਡੀਗੜ੍ਹ ਵਿਚ ਹੋਈ ਕਿਸਾਨਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨ 9 ਮਹੀਨੇ ਤੋਂ ਚੁੱਪ ਬੈਠੇ ਹੋਏ ਨੇ ਪਰ ਸਰਕਾਰਾਂ ਵੱਲੋਂ ਕਿਸਾਨਾਂ ਦੀ ਅਣਦੇਖੀ ਕੀਤੀ ਜਾ ਰਹੀ ਐ, ਜਿਸ ਕਰਕੇ ਹੁਣ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ ਏ।
ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਹੁਣ ਦਿੱਲੀ ਵੱਲ ਚਾਲੇ ਪਾਉਣਗੇ। ਚੰਡੀਗੜ੍ਹ ਵਿਚ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ 6 ਦਸੰਬਰ ਨੂੰ ਦਿੱਲੀ ਕੂਚ ਕਰਨਗੇ। ਉਨ੍ਹਾਂ ਆਖਿਆ ਕਿ ਕਿਸਾਨ ਪਿਛਲੇ 9 ਮਹੀਨਿਆਂ ਤੋਂ ਚੁੱਪ ਬੈਠੇ ਹੋਏ ਨੇ ਪਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ।
ਉਨ੍ਹਾਂ ਆਖਿਆ ਕਿ ਇਸ ਵਾਰ ਕਿਸਾਨ ਆਪਣੇ ਟਰੈਕਟਰ ਅਤੇ ਟਰਾਲੀਆਂ ਲੈ ਕੇ ਨਹੀਂ ਜਾਣਗੇ ਬਲਕਿ ਜਥੇ ਬਣਾ ਕੇ ਰਵਾਨਾ ਹੋਣਗੇ। ਕਿਸਾਨ ਆਗੂ ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੇ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਸਰਕਾਰ ਕੋਲ 6 ਦਸੰਬਰ ਤੱਕ ਦਾ ਸਮਾਂ ਏ, ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਦਾ ਐਲਾਨ ਕਰ ਚੁੱਕੇ ਨੇ, ਉਹ ਖਨੌਰੀ ਬਾਰਡਰ ’ਤੇ 26 ਨਵੰਬਰ ਤੋਂ ਭੁੱਖ ਹੜਤਾਲ ’ਤੇ ਬੈਠਣ ਜਾ ਰਹੇ ਨੇ।