ਅੰਮ੍ਰਿਤਸਰ ਦੇ ਗੋਲਡਨ ਐਵਨਿਊ 'ਚ ਫੈਕਟਰੀ ਤੇ ਗੁਦਾਮ ਨੂੰ ਲੱਗੀ ਭਿਆਨਕ ਅੱਗ
ਅੰਮ੍ਰਿਤਸਰ ਦੇ ਗੋਲਡਨ ਐਵਨਿਊ ਦੇ ਵਿੱਚ ਰਹਾਇਸ਼ੀ ਇਲਾਕੇ ਦੇ ਵਿੱਚ ਇੱਕ ਫੈਕਟਰੀ ਤੇ ਉਸਦੇ ਗੁਦਾਮ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬਰਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਰੱਖੀ ਅਤੇ ਦਸ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਪਹੁੰਚ ਕੇ ਤਿੰਨ ਘੰਟਿਆਂ ਬਾਅਦ ਅੱਗ ਤੇ ਕਾਬੂ ਪਾਇਆ...;
ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੋਲਡਨ ਐਵਨਿਊ ਦੇ ਵਿੱਚ ਰਹਾਇਸ਼ੀ ਇਲਾਕੇ ਦੇ ਵਿੱਚ ਇੱਕ ਫੈਕਟਰੀ ਤੇ ਉਸਦੇ ਗੁਦਾਮ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬਰਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਰੱਖੀ ਅਤੇ ਦਸ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਪਹੁੰਚ ਕੇ ਤਿੰਨ ਘੰਟਿਆਂ ਬਾਅਦ ਅੱਗ ਤੇ ਕਾਬੂ ਪਾਇਆ ਅਤੇ ਇਸ ਅੱਗ ਲੱਗਣ ਦੇ ਨਾਲ ਫੈਕਟਰੀ ਅਤੇ ਗੋਦਾਮ ਅਤੇ ਉਸ ਦੇ ਨਾਲ ਇੱਕ ਮੈਡੀਸਨ ਦੀ ਦੁਕਾਨ ਪੂਰੀ ਤਰੀਕੇ ਨਾਲ ਰਾਖ ਹੋ ਗਏ ਅਤੇ ਅੱਗ ਲੱਗਣ ਨਾਲ ਕਰੋੜਾਂ ਰੁਪਏਆਂ ਦਾ ਨੁਕਸਾਨ ਵੀ ਹੋਇਆ।
ਇਸ ਦੌਰਾਨ ਮੁਹੱਲਾ ਵਾਸੀਆਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਫੈਕਟਰੀ ਬਣਨ ਨਾਲ ਪੂਰੇ ਇਲਾਕੇ ਨੂੰ ਖਤਰਾ ਹੈ ਅਤੇ ਪੂਰਾ ਮੁਹੱਲਾ ਮੰਗ ਕਰਦਾ ਹੈ ਕਿ ਇਹ ਫੈਕਟਰੀ ਇਲਾਕੇ ਚੋਂ ਬਾਹਰ ਹੋਣੀ ਚਾਹੀਦੀ ਹੈ। ਦੂਜੇ ਪਾਸੇ ਮੈਡੀਸਨ ਦੀ ਦੁਕਾਨ ਤੇ ਕੰਮ ਕਰਨ ਵਾਲੀ ਲੜਕੀ ਨੇ ਦੱਸਿਆ ਕਿ ਫੈਕਟਰੀ ਦੇ ਵਿੱਚ ਅੱਗ ਲੱਗਣ ਨਾਲ ਉਹਨਾਂ ਦੀ ਦੁਕਾਨ ਵੀ ਇਸ ਅੱਗ ਦੀ ਚਪੇਟ ਵਿੱਚ ਆ ਗਏ ਜਿਸ ਕਾਰਨ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ।
ਇਸ ਦੌਰਾਨ ਫਾਇਰ ਬਰਗੇਡ ਅਫਸਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਫੋਨ ਆਇਆ ਸੀ ਕਿ ਗੋਲਡਨ ਐਵਨਿਊ ਦੇ ਵਿੱਚ ਇੱਕ ਫੈਕਟਰੀ ਚ ਅੱਗ ਲੱਗੀ ਹੈ। ਉਸ ਤੋਂ ਬਾਅਦ ਫਾਇਰ ਬ੍ਰਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦਾ ਸ਼ੁਰੂ ਕਰ ਦਿੱਤਾ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਚੱਲ ਸਕਿਆ ਲੇਕਿਨ ਉਹਨਾਂ ਵੱਲੋਂ ਅੱਗ ਕੰਟਰੋਲ ਕਰ ਲਿੱਤੀ ਗਈ ਹੈ ਤੇ ਇਸ ਅੱਗ ਲੱਗਣ ਦੇ ਨਾਲ ਕਾਫੀ ਵੱਡਾ ਨੁਕਸਾਨ ਵੀ ਹੋਇਆ ਹੈ।