ਸਰਹਿੰਦ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਸਾਲਾ ਬੱਚੇ ਦੀ ਮੌਤ
ਫਤਿਹਗੜ੍ਹ ਸਾਹਿਬ ਵਿਖੇ ਰੇਲਵੇ ਰੋਡ ਤੋਂ ਨੈਸ਼ਨਲ ਹਾਈਵੇਅ ਸਰਵਿਸ ਰੋਡ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਟਰੱਕ ਅਤੇ ਆਟੋ ਵਿਚਾਲੇ ਆਹਮੋ ਸਾਹਮਣੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਇਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ,
By : Makhan shah
Update: 2025-06-19 13:27 GMT
ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਵਿਖੇ ਰੇਲਵੇ ਰੋਡ ਤੋਂ ਨੈਸ਼ਨਲ ਹਾਈਵੇਅ ਸਰਵਿਸ ਰੋਡ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਟਰੱਕ ਅਤੇ ਆਟੋ ਵਿਚਾਲੇ ਆਹਮੋ ਸਾਹਮਣੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਇਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ,
ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਡਰਾਇਵਰ ਦੀ ਭਾਲ ਸ਼ੁਰੂ ਕਰ ਦਿੱਤੀ ਐ।