Nishan Sahib Colour : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ, ਕਿਹਾ- ਬਸੰਤੀ ਜਾਂ ਸੁਰਮਈ ਹੋਵੇ ਰੰਗ
ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਨੇ ਫੈਸਲਾ ਲੈਂਦੇ ਹੋਏ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ
By : Dr. Pardeep singh
Update: 2024-07-29 09:42 GMT
Nishan Sahib Colour : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ।
ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।ਜਾਰੀ ਹੋਏ ਸਰੂਕਲਰ ’ਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਲਈ ਸਰਬ ਸੰਮਤੀ ਨਾਲ ਫੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਫਾਲਿਤ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਸੰਗਤਾਂ ਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।