ਲਓ ਜੀ, ਕੇਂਦਰ ਸਰਕਾਰ ਵੱਲੋਂ ਹੋ ਗਈ ਐਸਜੀਪੀਸੀ ਚੋਣਾਂ ਦੀ ਤਿਆਰੀ!

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਇਸ ਸਾਲ ਦੇ ਆਖ਼ਰ ਵਿਚ ਦਸੰਬਰ 2024 ਜਾਂ ਫਿਰ ਨਵੇਂ ਸਾਲ ਦੇ ਸ਼ੁਰੂ ਜਨਵਰੀ 2025 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਸਕਦੀ ਹੈ।

Update: 2024-08-22 14:57 GMT

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਇਸ ਸਾਲ ਦੇ ਆਖ਼ਰ ਵਿਚ ਦਸੰਬਰ 2024 ਜਾਂ ਫਿਰ ਨਵੇਂ ਸਾਲ ਦੇ ਸ਼ੁਰੂ ਜਨਵਰੀ 2025 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਸਕਦੀ ਹੈ।

ਕੇਂਦਰ ਸਰਕਾਰ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਲਟਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਦੇ ਚੁੱਕੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਵੀ ਤੇਜ਼ੀ ਆ ਚੁੱਕੀ ਹੈ। ਐਸਜੀਪੀਸੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਕੰਮ 21 ਅਕਤੂਬਰ 2023 ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ 31 ਜੁਲਾਈ 2024 ਤੱਕ ਮੁਕੰਮਲ ਕਰਨਾ ਸੀ ਪਰ ਹੁਣ ਵੋਟ ਬਣਾਉਣ ਦੀ ਤਰੀਕ ਦੁਬਾਰਾ ਵਧਾ ਕੇ 16 ਸਤੰਬਰ 2024 ਕਰ ਦਿੱਤੀ ਗਈ ਹੈ।

ਨਵੇਂ ਪ੍ਰੋਗਰਾਮ ਦੇ ਅਨੁਸਾਰ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ 17 ਸਤੰਬਰ 2024 ਤੋਂ 8 ਅਕਤੂਬਰ 2024 ਤੱਕ ਹੋਵੇਗੀ। ਇਸ ਤੋਂ ਬਾਅਦ 9 ਅਕਤੂਬਰ 2024 ਨੂੰ ਵੋਟਰ ਸੂਚੀ ਦੀ ਛਪਾਈ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖ਼ਰੀ ਤਰੀਕ 29 ਅਕਤੂਬਰ 2024 ਹੋਵੇਗੀ, ਜਿਸ ਤੋਂ ਬਾਅਦ 8 ਨਵੰਬਰ 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣ 1959 ਦੇ ਨਿਯਮ ਨੰਬਰ 10 (3) ਦੇ ਅਨੁਸਾਰ ਕੀਤਾ ਜਾਵੇਗਾ।

ਐਸਜੀਪੀਸੀ ਦੀ ਚੋਣ ਸੂਚੀਆਂ ਦੀ ਆਖ਼ਰੀ ਛਪਾਈ 26 ਨਵੰਬਰ 2024 ਨੂੰ ਕੀਤਾ ਜਾਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵੋਟਰ ਸੂਚੀਆਂ ਤਿਆਰ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਦਸੰਬਰ ਜਾਂ ਜਨਵਰੀ ਵਿਚ ਚੋਣ ਕਰਵਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ।

Tags:    

Similar News