ਦਾਜ ਦੇ ਲੋਭੀਆਂ ਨੇ ਨੂੰਹ ਨਾਲ ਕੀਤੀ ਮਾੜੀ, ਪਤੀ ਨੂੰ ਕੀਤਾ ਗ੍ਰਿਫ਼ਤਾਰ
ਦਾਜ ਨੂੰ ਲੈ ਕੇ ਕੁੜੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਨੇ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਕੋਟ ਕਲਾਂ ਤੋਂ ਸਾਹਮਣੇ ਆਇਆ ਏ, ਜਿੱਥੇ ਦਾਜ ਦੇ ਲੋਭੀ ਸਹੁਰਾ ਪਰਿਵਾਰ ਨੇ ਆਪਣੀ ਨੂੰਹ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਸਹੁਰੇ ਪਰਿਵਾਰ ਵੱਲੋਂ ਲਗਾਤਾਰ ਰਵਿੰਦਰ ਕੌਰ
ਨਾਭਾ : ਦਾਜ ਨੂੰ ਲੈ ਕੇ ਕੁੜੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਨੇ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਕੋਟ ਕਲਾਂ ਤੋਂ ਸਾਹਮਣੇ ਆਇਆ ਏ, ਜਿੱਥੇ ਦਾਜ ਦੇ ਲੋਭੀ ਸਹੁਰਾ ਪਰਿਵਾਰ ਨੇ ਆਪਣੀ ਨੂੰਹ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਸਹੁਰੇ ਪਰਿਵਾਰ ਵੱਲੋਂ ਲਗਾਤਾਰ ਰਵਿੰਦਰ ਕੌਰ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਨਾਭਾ ਬਲਾਕ ਦੇ ਪਿੰਡ ਕੋਟਕਲਾਂ ਵਿਖੇ ਇਕ ਸਹੁਰਾ ਪਰਿਵਾਰ ਨੇ ਆਪਣੀ 30 ਸਾਲਾ ਨੂੰਹ ਰਵਿੰਦਰ ਕੌਰ ਵਾਸੀ ਪਿੰਡ ਚੋਂਦਾ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਰਵਿੰਦਰ ਕੌਰ ਦਾ ਵਿਆਹ ਚਾਰ ਸਾਲ ਪਹਿਲਾਂ ਗੁਰਿੰਦਰ ਸਿੰਘ ਨਾਲ ਹੋਇਆ ਸੀ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਹੈਸੀਅਤ ਦੇ ਮੁਤਾਬਕ ਵਿਆਹ ਮੌਕੇ ਦਾਜ ਦਹੇਜ ਦਿੱਤਾ ਸੀ ਪਰ ਰਵਿੰਦਰ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਕੀਤਾ ਜਾ ਰਿਹਾ ਸੀ, ਜਿਸ ਦੇ ਚਲਦਿਆਂ ਸਹੁਰਾ ਪਰਿਵਾਰ ਨੇ ਰਵਿੰਦਰ ਨੂੰ ਸਾਜਿਸ਼ ਰਚ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਏ, ਪੋਸਟਮਾਰਟਮ ਦੀ ਰਿਪੋਰਟ ਮਗਰੋਂ ਸਾਰਾ ਸੱਚ ਸਾਹਮਣੇ ਆਵੇਗਾ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ, ਜਾਂਚ ਤੋਂ ਬਾਅਦ ਹੀ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।